ਹਰਿਆਣਾ ਦੇ ਫ਼ਰੀਦਾਬਾਦ ਵਿੱਚ ਪ੍ਰਾਪਰਟੀ ਡੀਲਰ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ

criminals-entered-in-office-shot-property-dealer-in-faridabad

ਹਰਿਆਣਾ ਦੇ ਫਰੀਦਾਬਾਦ ਵਿੱਚ ਉਸ ਸਮੇਂ ਛਨਾਟਾ ਛਾ ਗਿਆ ਜਦੋਂ ਕੁੱਝ ਅਣਪਛਾਤੇ ਬਦਮਾਸ਼ਾਂ ਵਲੋਂ ਇੱਕ ਪ੍ਰਾਪਰਟੀ ਡੀਲਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਅਣਪਛਾਤੇ ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਦੇ ਦਫ਼ਤਰ ਵਿੱਚ ਦਾਖ਼ਿਲ ਹੋ ਕੇ ਗੋਲੀਆਂ ਚਲਾ ਦਿੱਤੀਆਂ। ਜਿਸ ਨਾਲ ਪ੍ਰਾਪਰਟੀ ਡੀਲਰ ਦਦੀ ਮੌਤ ਹੋ ਗਈ।

ਇਸ ਘਟਨਾ ਨੂੰ ਅੰਜ਼ਾਮ ਦੇ ਕੇ ਬਦਮਾਸ਼ ਮੌਕੇ ਤੇ ਹੀ ਫਰਾਰ ਹੋ ਗਏ,ਪਰ ਇਹ ਸਾਰੀ ਘਟਨਾ ਉੱਥੇ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਵਿੱਚ ਕੈਦ ਹੋ ਗਈ। ਮਿਰਤਕ ਦੀ ਪਛਾਣ ਸਰਵਣ ਕੁਮਾਰ ਦੇ ਵਜੋਂ ਹੋਈ ਹੈ। ਸਥਾਨਕ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਜਾਂਚ ਵਿੱਚ ਜੁੱਟ ਗਈ ਹੈ। ਸਥਾਨਕ ਪੁਲਿਸ ਨੇ ਕਿਹਾ ਕਿ ਸੀ.ਸੀ.ਟੀ.ਵੀ ਕੈਮਰਿਆਂ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

ਜ਼ਰੂਰ ਪੜ੍ਹੋ: ਬਿੱਗ ਬੌਸ 13 ਦਾ ਘਰ ਕਿਸੇ ਆਲੀਸ਼ਾਨ ਮਹਿਲ ਤੋਂ ਘੱਟ ਨਹੀਂ, ਤਸਵੀਰਾਂ ਵਾਇਰਲ

ਜਾਂਚ ਪੜਤਾਲ ਤੋਂ ਬਾਅਦ ਈ ਰਿਪੋਰਟ ਅਨੁਸਾਰ ਹੀ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਸਥਾਨਕ ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਇਸ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ।