ਦੇਸ਼

1984 ਸਿੱਖ ਕਤਲੇਆਮ ‘ਚ ਸੱਜਣ ਕੁਮਾਰ ਖਿਲਾਫ ਮੁੱਖ ਗਵਾਹ ਨੇ ਦਿੱਤੀ ਗਵਾਹੀ

1984 ਸਿੱਖ ਕਤਲੇਆਮ ਵਿੱਚ ਸਜ਼ਾਯਾਫਤਾ ਸਾਬਕਾ ਕਾਂਗਰਸੀ ਲੀਡਰ ਸੱਜਣ ਕੁਮਾਰ ਖ਼ਿਲਾਫ਼ ਕਤਲੇਆਮ ਦੇ ਇੱਕ ਹੋਰ ਮਾਮਲੇ ਵਿੱਚ ਅਦਾਲਤ ‘ਚ ਅਹਿਮ ਸੁਣਵਾਈ ਹੋਈ। ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਵਿੱਚ ਹੋਈ ਸੁਣਵਾਈ ਦੌਰਾਨ ਮਾਮਲੇ ਦੀ ਮੁੱਖ ਗਵਾਹ ਚਾਮ ਕੌਰ ਨੇ ਸੱਜਣ ਕੁਮਾਰ ਖ਼ਿਲਾਫ਼ ਗਵਾਹੀ ਦਿੱਤੀ ਹੈ।

ਸੁਲਤਾਨਪੁਰੀ ਇਲਾਕੇ ਵਿੱਚ ਕਤਲ ਕੀਤੇ ਗਏ ਸਿੱਖਾਂ ਦੇ ਇਸ ਮਾਮਲੇ ਵਿੱਚ ਪੀੜਤਾਂ ਦੇ ਵਕੀਲ ਹਰਵਿੰਦਰ ਸਿੰਘ ਫੂਲਕਾ ਨੇ ਦੱਸਿਆ ਕਿ ਚਾਮ ਕੌਰ ਦਾ ਕਰਾਸ ਐਗ਼ਜ਼ਾਮੀਨੇਸ਼ਨ ਪੂਰਾ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਚਾਮ ਕੌਰ ਨੇ ਅਦਾਲਤ ਨੂੰ ਦੱਸਿਆ ਕਿ ਸੱਜਣ ਕੁਮਾਰ ਨੇ ਕਿਸ ਤਰ੍ਹਾਂ ਲੋਕਾਂ ਨੂੰ ਮਰਵਾਇਆ। ਇਸ ਦੌਰਾਨ ਚਾਮ ਕੌਰ ਨੂੰ ਲਗਾਤਾਰ ਗਵਾਹੀ ਨਾ ਦੇਣ ਦੀਆਂ ਧਮਕੀਆਂ ਵੀ ਮਿਲਦੀਆਂ ਰਹੀਆਂ।

ਦਿੱਲੀ ਛਾਉਣੀ ਇਲਾਕੇ ਵਿੱਚ ਪਹਿਲੀ ਨਵੰਬਰ 1984 ਨੂੰ ਪੰਜ ਸਿੱਖਾਂ ਦੇ ਕਤਲ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਨੇ ਤਾ-ਉਮਰ ਕੈਦ ਦੀ ਸਜ਼ਾ ਸੁਣਾਈ ਹੋਈ ਹੈ। ਪਰ ਅੱਜ ਪੇਸ਼ੀ ਮੌਕੇ ਸੱਜਣ ਕੁਮਾਰ ਵੀ ਅਦਾਲਤ ਵਿੱਚ ਪਹੁੰਚਿਆ ਸੀ, ਪਰ ਪੀੜਤਾਂ ਨੇ ਉਸ ਦੀ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੇ ਜਾਣ ਦੀ ਮੰਗ ਕੀਤੀ। ਇਸ ਦਾ ਸੱਜਣ ਕੁਮਾਰ ਨੇ ਵਿਰੋਧ ਕੀਤਾ ਕਿ ਉਸ ਨੇ ਅਦਾਲਤ ਵਿੱਚ ਆਪਣੇ ਵਕੀਲਾਂ ਨੂੰ ਮਿਲਣਾ ਹੁੰਦਾ ਹੈ। ਪਰ ਅਦਾਲਤ ਨੇ ਇਸ ‘ਤੇ ਕੋਈ ਫੈਸਲਾ ਨਹੀਂ ਲਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 28 ਮਾਰਚ ਨੂੰ ਤੈਅ ਹੋਈ ਹੈ। ਇਸ ਦਿਨ ਸੱਜਣ ਕੁਮਾਰ ਖ਼ਿਲਾਫ਼ ਦੂਜੇ ਗਵਾਹ ਪੇਸ਼ ਕੀਤੇ ਜਾਣਗੇ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago