ਕਾਂਗਰਸ ਵਰਕਿੰਗ ਕਮੇਟੀ ਕਰੇਗੀ ਕਾਂਗਰਸ ਦੇ ਨਵੇਂ ਪ੍ਰਧਾਨ ਦਾ ਐਲਾਨ!

cwc will elect the new persident of congress

ਪੰਜਾਬ ਵਿੱਚ ਕਾਂਗਰਸ ਪਾਰਟੀ ਦੇ ਨਵੇਂ ਪ੍ਰਧਾਨ ਦੇ ਮੁੱਦੇ ਨੂੰ ਲੈ ਕੇ ਬਹੁਤ ਹੀ ਬਿਆਨਬਾਜ਼ੀ ਹੋ ਰਹੀ ਹੈ। ਜਿਸ ਨੂੰ ਲੈ ਕੇ ਕਾਂਗਰਸ ਵਰਕਿੰਗ ਕਮੇਟੀ (CWC) 10 ਅਗਸਤ ਨੂੰ ਦਿੱਲੀ ਵਿਖੇ ਮੀਟਿੰਗ ਕਰੇਗੀ। ਜਾਣਕਾਰੀ ਅਨੁਸਾਰ ਕਾਂਗਰਸ ਵਰਕਿੰਗ ਕਮੇਟੀ (CWC) ਇਸ ਮੀਟਿੰਗ ਦੌਰਾਨ ਪਾਰਟੀ ਦੇ ਨਵੇਂ ਪ੍ਰਧਾਨ ਦੀ ਚੋਣ ਕਰ ਸਕਦੀ ਹੈ। ਇਸ ਦੀ ਜਾਣਕਾਰੀ ਕਾਂਗਰਸ ਦੇ ਕੌਮੀ ਸੰਗਠਨ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਟਵੀਟ ਕਰਕੇ ਦਿੱਤੀ।

ਕਾਂਗਰਸ ਦੇ ਜਨਰਲ ਸਕੱਤਰਕੇਸੀ ਵੇਣੂਗੋਪਾਲ ਦਾ ਕਹਿਣਾ ਹੈ ਕਿ 10 ਅਗਸਤ ਨੂੰ ਸਵੇਰੇ 11 ਵਜੇ ਦੇ ਕਰੀਬ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਕਰਨ ਦਾ ਫੈਸਲਾ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਵਿੱਚ ਅਮੇਠੀ ਤੋਂ ਸੀਟ ਹਾਰਨ ਤੋਂ ਬਾਅਦ ਰਾਹੁਲ ਗਾਂਧੀ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਕਾਂਗਰਸ ਪਾਰਟੀ ਦੇ ਵਿਧਾਇਕਾਂ ਦੁਆਰਾ ਰਾਹੁਲ ਗਾਂਧੀ ਨੂੰ ਮਨਾਉਣ ਅਤੇ ਅਸਤੀਫ਼ਾ ਦੇਣ ਤੋਂ ਰੋਕਣ ਦੀ ਬਹੁਤ ਕੋਸ਼ਿਸ ਕੀਤੀ ਪਰ ਉਹ ਨਹੀਂ ਮੰਨੇ। ਇਸ ਕਰਕੇ ਕਾਂਗਰਸ ਨੂੰ ਆਪਣਾ ਨਵਾਂ ਪ੍ਰਧਾਨ ਚੁਣਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ: Chandrayaan2 ਦੁਆਰਾ ਖਿੱਚੀਆਂ ਗਈਆਂ ਧਰਤੀ ਦੀਆਂ ਖ਼ੂਬਸੂਰਤ ਤਸਵੀਰਾਂ, ISRO ਨੇ ਕੀਤੀਆਂ ਜਾਰੀ

ਜਾਣਕਾਰੀ ਅਨੁਸਾਰ ਕਾਂਗਰਸ ਪਾਰਟੀ ਦੇ ਵਰਕਰ ਤੇ ਆਗੂ ਚਾਹੁੰਦੇ ਹਨ ਕਿ ਰਾਹੁਲ ਗਾਂਧੀ ਦੀ ਭੈਣ ਪ੍ਰਿਅੰਕਾ ਗਾਂਧੀ ਇਸ ਜ਼ਿੰਮੇਵਾਰੀ ਨੂੰ ਸੰਭਾਲਣ। ਹਾਲਾਂਕਿ, ਰਾਹੁਲ ਚਾਹੁੰਦੇ ਹਨ ਕਿ ਪਾਰਟੀ ਦਾ ਅਗਲਾ ਪ੍ਰਧਾਨ ਗਾਂਧੀ-ਨਹਿਰੂ ਪਰਿਵਾਰ ਵਿੱਚੋਂ ਨਾ ਬਣੇ। ਪ੍ਰਿਅੰਕਾ ਨੇ ਖ਼ੁਦ ਵੀ ਇਸ ਜ਼ਿੰਮੇਵਾਰੀ ਨੂੰ ਸੰਭਾਲਣ ਤੋਂ ਇਨਕਾਰ ਕਰ ਦਿੱਤਾ ਹੈ।