ਪਾਕਿਸਤਾਨ ‘ਚ ਪਲ ਰਹੇ ਅੱਤਵਾਦੀ ਲੀਡਰ ਮਸੂਦ ਅਜ਼ਹਰ ਨੂੰ ਅੱਤਵਾਦੀ ਕਰਾਰ ਦੇਣ ਦਾ ਅੱਜ ਆਖਿਰੀ ਦਿਨ ਹੈ। ਇਸ ‘ਤੇ ਫੈਸਲਾ ਅੱਜ ਸ਼ਾਮ ਤਕ ਆ ਜਾਵੇਗਾ। ਅੱਜ ਸ਼ਾਮ ਸੁਰੱਖਿਆ ਕੌਂਸਲ ਦਾ ਕੋਈ ਵੀ ਮੈਂਬਰ ਮਸੂਦ ਦੇ ਨਾਂਅ ‘ਤੇ ਇਤਰਾਜ਼ ਨਹੀਂ ਜਤਾਉਂਦਾ ਤਾਂ ਮਸੂਦ ਨੂੰ ਗਲੋਬਲ ਅੱਤਵਾਦੀ ਐਲਾਨ ਕਰਨ ਦੀ ਪ੍ਰਕਿਰੀਆ ਸ਼ੁਰੂ ਹੋ ਜਾਵੇਗੀ।
ਪੁਲਵਾਮਾ ਹਮਲੇ ਤੋਂ ਬਾਅਦ ਫ੍ਰਾਂਸ, ਬ੍ਰਿਟੇਨ ਅਤੇ ਅਮਰੀਕਾ ਨੇ ਮਸੂਦ ਅਜ਼ਹਰ ਨੂੰ ਗਲੋਬਲ ਅੱਤਵਾਦੀ ਐਲਾਨ ਕਰਨ ਦਾ ਪ੍ਰਸਤਾਵ ਰੱਖਿਆ ਸੀ। ਇਸ ‘ਚ ਹੁਣ ਤਕ ਚੀਨ ਨੇ ਵੀ ਕੋਈ ਇਤਰਾਜ਼ ਨਹੀਂ ਜਤਾਇਆ। ਪਰ ਇਸ ਤੋਂ ਪਹਿਲਾਂ ਉਹ ਕਈ ਵਾਰ ਵੀਟੋ ਪਾਵਰ ਦਾ ਇਸਤੇਮਾਲ ਕਰ ਸਮੂਦ ਨੂੰ ਬਚਾ ਚੁੱਕਿਆ ਹੈ।
ਇਹ ਵੀ ਪੜ੍ਹੋ : ਅਮਰੀਕਾ ਦੀ ਪਾਕਿਸਤਾਨ ਨੂੰ ਨਸੀਅੱਤ, ਕਿਹਾ ਕਿ ਜਲਦ ਹੀ ਅੱਤਵਾਦੀਆਂ ਖਿਲਾਫ ਕਾਰਵਾਈ ਕਰੇ ਪਾਕਿਸਤਾਨ
ਅਮਰੀਕੀ ਵਿਦੇਸ਼ ਵਿਭਾਗ ਬੁਲਾਰੇ ਰਾਬਰਟ ਪਾਲਡੀਨੋ ਦਾ ਕਹਿਣਾ ਹੈ ਕਿ ਜੈਸ਼-ਏ-ਮੋਹਮੰਦ ਇੱਕ ਅੱਤਵਾਦੀ ਸੰਗਠਨ ਹੈ ਅਤੇ ਉਸ ਦਾ ਮੋਢੀ ਮਸੂਦ ਅਜਹਰ ਯੂਐਨ ਅੱਤਵਾਦੀਆਂ ਦੀ ਜ਼ਰੂਰਤਾਂ ਨੂੰ ਪੂਰਾ ਕਰਦਾ ਹੈ। ਅਜਿਹੇ ‘ਚ ਅਮਰੀਕਾ ਤੈਅ ਕਰਏਗਾ ਕਿ ਯੂਐਨ ਦੇ ਅੱਤਵਾਦੀਆਂ ਦੀ ਸੂਚੀ ਅਪਡੇਟ ਹੋਵੇ।
Source:AbpSanjha
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…