Lockdown : ਖੁੱਲਣਗੇ ਹਾਈਵੇ ਦੇ ਢਾਬੇ, ਸ਼ਰਾਬ ਦੀਆਂ ਦੁਕਾਨਾਂ ਬਾਰੇ ਆਇਆ ਇਹ ਫੈਸਲਾ

Decision on to open Liquor Shop and Highway Dhabas

ਕੇਂਦਰ ਸਰਕਾਰ ਨੇ ਲਾਕਡਾਊਨ 2.0 ਦੀ ਵਿਚ 20 ਅਪਰੈਲ ਤੋਂ ਕਈ ਮਹੱਤਵਪੂਰਨ ਸੇਵਾਵਾਂ ਅਤੇ ਕਾਰੋਬਾਰਾਂ ਨੂੰ ਸ਼ੁਰੂ ਕਰਨ ਲਈ ਢਿੱਲ ਦੇਣ ਦਾ ਫੈਸਲਾ ਕੀਤਾ ਹੈ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਰੈਸਟੋਰੈਂਟ ਨਹੀਂ ਖੁੱਲ੍ਹਣਗੇ, ਪਰ ਹਾਈਵੇਅ ‘ਤੇ ਢਾਬਿਆਂ ਨੂੰ ਖੋਲ੍ਹਿਆ ਜਾ ਸਕਦਾ ਹੈ। ਇਹ ਫੈਸਲਾ ਟਰੱਕ ਡਰਾਈਵਰਾਂ ਨੂੰ ਧਿਆਨ ਵਿਚ ਰੱਖਦਿਆਂ ਲਿਆ ਗਿਆ ਹੈ। ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਤੇ ਕੋਈ ਢਿੱਲ ਨਹੀਂ ਦਿੱਤੀ ਗਈ ਹੈ।

ਲਾਕਡਾਊਨ 3 ਮਈ ਤੱਕ ਵਧਾ ਦਿੱਤਾ ਗਿਆ ਹੈ। ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਇਸ ਸੰਬੰਧੀ ਵਿਸਤ੍ਰਿਤ ਨਿਰਦੇਸ਼ ਜਾਰੀ ਕੀਤੇ ਹਨ। ਇਸ ਨਿਰਦੇਸ਼ ਵਿਚ ਕਿਹਾ ਗਿਆ ਹੈ ਕਿ ਇਨ੍ਹਾਂ ਗਤੀਵਿਧੀਆਂ ਵਿਚ ਢਿੱਲ ਦੇ ਨਾਲ ਰਾਜ ਸਰਕਾਰਾਂ ਨੂੰ ਇਹ ਸੁਨਿਸ਼ਚਿਤ ਕਰਨਾ ਪਏਗਾ ਕਿ ਸਾਰੇ ਦਫਤਰਾਂ ਅਤੇ ਕਾਰੋਬਾਰੀ ਕੇਂਦਰਾਂ ਵਿਚ ਸੋਸ਼ਲ ਡਿਸਟਨਸਿੰਗ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ। ਇਹ ਕਾਰੋਬਾਰ ਉਨ੍ਹਾਂ ਖੇਤਰਾਂ ਵਿੱਚ ਕਾਰਜਸ਼ੀਲ ਨਹੀਂ ਹੋਣਗੇ ਜਿਨ੍ਹਾਂ ਨੂੰ ਕੋਰੋਨਾ ਦੀ ਲਾਗ ਜਾਂ ਹੌਟਸਪੌਟਸ ਵਜੋਂ ਘੋਸ਼ਿਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਲਾਕਡਾਉਨ ਵਿਚ ਢਿੱਲ : ਇਨ੍ਹਾਂ ਜ਼ਰੂਰੀ ਕਾਰੋਬਾਰਾਂ-ਉਦਯੋਗਾਂ ਵਿਚ ਕੰਮ 20 ਅਪ੍ਰੈਲ ਤੋਂ ਹੋਣਗੇ ਸ਼ੁਰੂ, ਸਰਕਾਰ ਵਲੋਂ ਨਿਰਦੇਸ਼ ਜਾਰੀ

ਹਦਾਇਤ ਵਿਚ ਕਿਹਾ ਗਿਆ ਹੈ ਕਿ ਸਾਰੇ ਰੈਸਟੋਰੈਂਟ ਬੰਦ ਰਹਿਣਗੇ, ਪਰ ਹਾਈਵੇਅ ‘ਤੇ ਢਾਬਿਆਂ ਨੂੰ ਖੋਲ੍ਹ ਦਿੱਤਾ ਜਾਵੇਗਾ। ਦਰਅਸਲ ਲਾਕਡਾਊਨ ਦੇ ਪਹਿਲੇ ਪੜਾਅ ਵਿੱਚ, ਬਹੁਤ ਸਾਰੇ ਟਰੱਕ ਡਰਾਈਵਰ ਸੜਕਾਂ ‘ਤੇ ਫਸ ਗਏ ਸਨ ਅਤੇ ਉਨ੍ਹਾਂ ਨੂੰ ਖਾਣ ਪੀਣ ਦੀਆਂ ਬਹੁਤ ਮੁਸ਼ਕਲਾਂ ਪੇਸ਼ ਆ ਰਹੀਆਂ ਹਨ, ਸ਼ਾਇਦ ਸਰਕਾਰ ਨੇ ਇਸ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਹੈ। ਇਸ ਦੇ ਨਾਲ ਟਰੱਕਾਂ ਦੀ ਰਿਪੇਅਰ ਕਰਨ ਵਾਲੀਆਂ ਦੁਕਾਨਾਂ ਵੀ ਖੁੱਲੀਆਂ ਰਹਿਣਗੀਆਂ।

ਬਹੁਤ ਸਾਰੇ ਲੋਕ ਇਸ ਗੱਲ ਤੋਂ ਨਿਰਾਸ਼ ਹੋ ਸਕਦੇ ਹਨ ਕਿ ਸਰਕਾਰ ਨੇ ਸ਼ਰਾਬ ਦੀਆਂ ਦੁਕਾਨਾਂ ਨਹੀਂ ਖੋਲ੍ਹਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਬਾਰ ਵੀ ਪਹਿਲਾਂ ਵਾਂਗ ਬੰਦ ਰਹਿਣਗੇ। “ਸਾਰੇ ਸਿਨੇਮਾ ਹਾਲ, ਮਾਲ, ਸ਼ਾਪਿੰਗ ਕੰਪਲੈਕਸ, ਜਿੰਮ, ਸਪੋਰਟਸ ਕੰਪਲੈਕਸ, ਸਵੀਮਿੰਗ ਪੂਲ, ਮਨੋਰੰਜਨ ਪਾਰਕ, ​​ਥੀਏਟਰ, ਬਾਰ ਅਤੇ ਆਡੀਟੋਰੀਅਮ 3 ਮਈ ਤੱਕ ਬੰਦ ਰਹਿਣਗੇ।

ਮਹੱਤਵਪੂਰਣ ਗੱਲ ਇਹ ਹੈ ਕਿ ਬਹੁਤ ਸਾਰੀਆਂ ਰਾਜ ਸਰਕਾਰਾਂ ਚਾਹੁੰਦੀਆਂ ਸਨ ਕਿ ਸ਼ਰਾਬ ਦਾ ਕਾਰੋਬਾਰ ਖੋਲ੍ਹਿਆ ਜਾਣਾ ਚਾਹੀਦਾ ਹੈ, ਕਿਉਂਕਿ ਇਸ ਦੇ ਨਾ ਖੁੱਲ੍ਹਣ ਦੇ ਕਾਰਨ ਬਹੁਤ ਨੁਕਸਾਨ ਹੋ ਰਿਹਾ ਹੈ।

National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ