ਕੇਂਦਰ ਸਰਕਾਰ ਨੇ ਲਾਕਡਾਊਨ 2.0 ਦੀ ਵਿਚ 20 ਅਪਰੈਲ ਤੋਂ ਕਈ ਮਹੱਤਵਪੂਰਨ ਸੇਵਾਵਾਂ ਅਤੇ ਕਾਰੋਬਾਰਾਂ ਨੂੰ ਸ਼ੁਰੂ ਕਰਨ ਲਈ ਢਿੱਲ ਦੇਣ ਦਾ ਫੈਸਲਾ ਕੀਤਾ ਹੈ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਰੈਸਟੋਰੈਂਟ ਨਹੀਂ ਖੁੱਲ੍ਹਣਗੇ, ਪਰ ਹਾਈਵੇਅ ‘ਤੇ ਢਾਬਿਆਂ ਨੂੰ ਖੋਲ੍ਹਿਆ ਜਾ ਸਕਦਾ ਹੈ। ਇਹ ਫੈਸਲਾ ਟਰੱਕ ਡਰਾਈਵਰਾਂ ਨੂੰ ਧਿਆਨ ਵਿਚ ਰੱਖਦਿਆਂ ਲਿਆ ਗਿਆ ਹੈ। ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਤੇ ਕੋਈ ਢਿੱਲ ਨਹੀਂ ਦਿੱਤੀ ਗਈ ਹੈ।
ਲਾਕਡਾਊਨ 3 ਮਈ ਤੱਕ ਵਧਾ ਦਿੱਤਾ ਗਿਆ ਹੈ। ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਇਸ ਸੰਬੰਧੀ ਵਿਸਤ੍ਰਿਤ ਨਿਰਦੇਸ਼ ਜਾਰੀ ਕੀਤੇ ਹਨ। ਇਸ ਨਿਰਦੇਸ਼ ਵਿਚ ਕਿਹਾ ਗਿਆ ਹੈ ਕਿ ਇਨ੍ਹਾਂ ਗਤੀਵਿਧੀਆਂ ਵਿਚ ਢਿੱਲ ਦੇ ਨਾਲ ਰਾਜ ਸਰਕਾਰਾਂ ਨੂੰ ਇਹ ਸੁਨਿਸ਼ਚਿਤ ਕਰਨਾ ਪਏਗਾ ਕਿ ਸਾਰੇ ਦਫਤਰਾਂ ਅਤੇ ਕਾਰੋਬਾਰੀ ਕੇਂਦਰਾਂ ਵਿਚ ਸੋਸ਼ਲ ਡਿਸਟਨਸਿੰਗ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ। ਇਹ ਕਾਰੋਬਾਰ ਉਨ੍ਹਾਂ ਖੇਤਰਾਂ ਵਿੱਚ ਕਾਰਜਸ਼ੀਲ ਨਹੀਂ ਹੋਣਗੇ ਜਿਨ੍ਹਾਂ ਨੂੰ ਕੋਰੋਨਾ ਦੀ ਲਾਗ ਜਾਂ ਹੌਟਸਪੌਟਸ ਵਜੋਂ ਘੋਸ਼ਿਤ ਕੀਤਾ ਗਿਆ ਹੈ।
ਹਦਾਇਤ ਵਿਚ ਕਿਹਾ ਗਿਆ ਹੈ ਕਿ ਸਾਰੇ ਰੈਸਟੋਰੈਂਟ ਬੰਦ ਰਹਿਣਗੇ, ਪਰ ਹਾਈਵੇਅ ‘ਤੇ ਢਾਬਿਆਂ ਨੂੰ ਖੋਲ੍ਹ ਦਿੱਤਾ ਜਾਵੇਗਾ। ਦਰਅਸਲ ਲਾਕਡਾਊਨ ਦੇ ਪਹਿਲੇ ਪੜਾਅ ਵਿੱਚ, ਬਹੁਤ ਸਾਰੇ ਟਰੱਕ ਡਰਾਈਵਰ ਸੜਕਾਂ ‘ਤੇ ਫਸ ਗਏ ਸਨ ਅਤੇ ਉਨ੍ਹਾਂ ਨੂੰ ਖਾਣ ਪੀਣ ਦੀਆਂ ਬਹੁਤ ਮੁਸ਼ਕਲਾਂ ਪੇਸ਼ ਆ ਰਹੀਆਂ ਹਨ, ਸ਼ਾਇਦ ਸਰਕਾਰ ਨੇ ਇਸ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਹੈ। ਇਸ ਦੇ ਨਾਲ ਟਰੱਕਾਂ ਦੀ ਰਿਪੇਅਰ ਕਰਨ ਵਾਲੀਆਂ ਦੁਕਾਨਾਂ ਵੀ ਖੁੱਲੀਆਂ ਰਹਿਣਗੀਆਂ।
ਬਹੁਤ ਸਾਰੇ ਲੋਕ ਇਸ ਗੱਲ ਤੋਂ ਨਿਰਾਸ਼ ਹੋ ਸਕਦੇ ਹਨ ਕਿ ਸਰਕਾਰ ਨੇ ਸ਼ਰਾਬ ਦੀਆਂ ਦੁਕਾਨਾਂ ਨਹੀਂ ਖੋਲ੍ਹਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਬਾਰ ਵੀ ਪਹਿਲਾਂ ਵਾਂਗ ਬੰਦ ਰਹਿਣਗੇ। “ਸਾਰੇ ਸਿਨੇਮਾ ਹਾਲ, ਮਾਲ, ਸ਼ਾਪਿੰਗ ਕੰਪਲੈਕਸ, ਜਿੰਮ, ਸਪੋਰਟਸ ਕੰਪਲੈਕਸ, ਸਵੀਮਿੰਗ ਪੂਲ, ਮਨੋਰੰਜਨ ਪਾਰਕ, ਥੀਏਟਰ, ਬਾਰ ਅਤੇ ਆਡੀਟੋਰੀਅਮ 3 ਮਈ ਤੱਕ ਬੰਦ ਰਹਿਣਗੇ।
ਮਹੱਤਵਪੂਰਣ ਗੱਲ ਇਹ ਹੈ ਕਿ ਬਹੁਤ ਸਾਰੀਆਂ ਰਾਜ ਸਰਕਾਰਾਂ ਚਾਹੁੰਦੀਆਂ ਸਨ ਕਿ ਸ਼ਰਾਬ ਦਾ ਕਾਰੋਬਾਰ ਖੋਲ੍ਹਿਆ ਜਾਣਾ ਚਾਹੀਦਾ ਹੈ, ਕਿਉਂਕਿ ਇਸ ਦੇ ਨਾ ਖੁੱਲ੍ਹਣ ਦੇ ਕਾਰਨ ਬਹੁਤ ਨੁਕਸਾਨ ਹੋ ਰਿਹਾ ਹੈ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…