ਦੀਪ ਸਿੱਧੂ ਦਾ 7 ਦਿਨਾਂ ਪੁਲਿਸ ਰਿਮਾਂਡ ਅੱਜ ਖ਼ਤਮ , ਕੀ ਅਦਾਲਤ ਸੁਣਾਵੇਗੀ ਕੋਈ ਫ਼ੈਸਲਾ ?

Deep-Sidhu's-7-days-police-remand-ends-today

ਮੰਨਿਆ ਜਾ ਰਿਹਾ ਹੈ ਕਿ ਅੱਜ ਪੁਲਿਸ ਵੱਲੋਂ ਫਿਰ ਅਦਾਲਤ ਤੋਂ ਰਿਮਾਂਡ ਦੀ ਮੰਗ ਕੀਤੀ ਜਾਵੇਗੀ।ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦੀ ਜਾਂਚ ਅਜੇ ਜਾਰੀ ਹੈ ਤੇ ਮਾਮਲੇ ‘ਚ ਕਈ ਗ੍ਰਿਫਤਾਰੀਆਂ ਹੋ ਚੁੱਕੀਆਂ ਹਨ।  ਦੀਪ ਸਿੱਧੂ ਨੂੰ ਅਦਾਲਤ ਨੇ 9 ਫਰਵਰੀ ਨੂੰ ਸੱਤ ਦਿਨਾਂ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਸੀ। ਪੁਲਿਸ ਨੇ 10 ਦਿਨਾਂ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਸੀ ਕਿ ਅਜਿਹੀਆਂ ਵੀਡਿਓਜ਼ ਹਨ , ਜਿਨ੍ਹਾਂ ਵਿੱਚ ਸਿੱਧੂ ਨੂੰ ਕਥਿਤ ਤੌਰ ‘ਤੇ ਘਟਨਾ ਸਥਾਨ ‘ਤੇ ਦੇਖਿਆ ਗਿਆ ਸੀ।

ਗਣਤੰਤਰ ਦਿਵਸ ਵਾਲੇ ਦਿਨ ਰਾਸ਼ਟਰੀ ਰਾਜਧਾਨੀ ਵਿੱਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਅਤੇ ਪੁਲਿਸ ਮੁਲਾਜ਼ਮਾਂ ਵਿੱਚ ਝੜਪ ਹੋ ਗਈ ਸੀ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀ ਟਰੈਕਟਰ ਲੈ ਕੇ ਲਾਲ ਕਿਲ੍ਹੇ ਪਹੁੰਚੇ ਸਨ ਤੇ ਪੋਲ ਤੇ ਕੇਸਰੀ ਝੰਡਾ ਲਹਿਰਾ ਦਿੱਤਾ ਸੀ।

ਕਿਸਾਨ ਆਪਣੀ ਮੰਗਾਂ ਨੂੰ ਲੈ ਕੇ ਪਿਛਲੇ 91 ਮਹੀਨੇ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ। ਕਿਸਾਨ ਅੱਜ ਦਿੱਲੀ ਦੇ ਸਿੰਘੂ ਅਤੇ ਟਿਕਰੀ ਬਾਰਡਰ, ਪੰਜਾਬ, ਹਰਿਆਣਾ, ਚੰਡੀਗੜ੍ਹ ਵਿੱਚ ‘ਪੱਗੜੀ ਸੰਭਾਲ ਦਿਵਸ’ ਮਨਾ ਰਹੇ ਹਨ। ਇਹ ਸ਼ਹੀਦ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਅਤੇ ਸਵਾਮੀ ਸਹਿਜਾਨੰਦ ਸਰਸਵਤੀ ਦੀ ਯਾਦ ਵਿਚ ਮਨਾਇਆ ਜਾਵੇਗਾ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ