ਦੀਪ ਸਿੱਧੂ ਦੀ ਜ਼ਮਾਨਤ ਪਟੀਸ਼ਨ ‘ਤੇ ਤੀਸ ਹਜ਼ਾਰੀ ਅਦਾਲਤ ਵਿੱਚ ਅੱਜ ਹੋਵੇਗੀ ਸੁਣਵਾਈ

Deep-sidhus-bail-plea-to-be-hearing-in-court-today-in-delhi-violence-case

ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦੇ ਮੁੱਖ ਦੋਸ਼ੀ ਦੀਪ ਸਿੱਧੂ ਵੱਲੋਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਅੱਜ ਤੀਸ ਹਜ਼ਾਰੀ ਅਦਾਲਤ ਵਿੱਚ ਹੋਵੇਗੀ। ਹੁਣ ਇਹ ਦੇਖਣਾ ਹੋਵੇਗਾ ਕਿ ਦੀਪ ਸਿੱਧੂ ਨੂੰ ਜ਼ਮਾਨਤ ਮਿਲੇਗੀ ਜਾਂ ਨਹੀਂ।

ਵਕੀਲਾਂ ਮੁਤਾਬਕ ਦੀਪ ਸਿੱਧੂ ਨੂੰ ਜ਼ਮਾਨਤ ਮਿਲਣ ਦੀ ਪੂਰੀ ਉਮੀਦ ਹੈ ,ਕਿਉਂਕਿ ਕਿਉਂਕਿ 26 ਜਨਵਰੀ ਹਿੰਸਾ ਮਾਮਲੇ ‘ਚ ਗ੍ਰਿਫਤਾਰ ਤਿਹਾੜ ਜੇਲ੍ਹ ‘ਚ ਬੰਦ ਬਹੁਤ ਸਾਰੇ ਦੋਸ਼ੀਆਂ ਨੂੰ ਹੁਣ ਤੱਕ ਜ਼ਮਾਨਤ ਮਿਲ ਚੁੱਕੀ ਹੈ। ਦੀਪ ਸਿੱਧੂ ‘ਤੇ ਵੱਖ-ਵੱਖ ਧਾਰਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਕਰਨਾਲ ਬਾਈਪਾਸ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਤੇ ਤੀਸ ਹਜਾਰੀ ਕੋਰਟ ‘ਚ ਪੇਸ਼ ਕੀਤਾ ਗਿਆ ਸੀ ਤੇ 14 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਸੀ ਤੇ ਫਿਰ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਸੀ ਤੇ ਅੱਜ ਦੀਪ ਸਿੱਧੂ ਦੀ ਜ਼ਮਾਨਤ ਦੀ ਪਟੀਸ਼ਨ ‘ਤੇ ਸੁਣਵਾਈ ਹੋਣੀ ਹੈ।

ਦੀਪ ਸਿੱਧੂ ਆਪਣਾ ਜਨਮ ਦਿਨ ਜੇਲ੍ਹ ਤੋਂ ਬਾਹਰ ਮਨਾਉਂਦੇ ਹਨ ਜਾਂ ਨਹੀਂ। ਦੀਪ ਸਿੱਧੂ ਦੇ ਜਨਮ ਦਿਨ ਦੇ ਮੌਕੇ ‘ਤੇ ਵੱਖ-ਵੱਖ ਥਾਵਾਂ ‘ਤੇ ਖੂਨਦਾਨ ਕੈਂਪ ਵੀ ਲਗਾਏ ਜਾ ਰਹੇ ਹਨ। ਕਿਸਾਨ ਜਥੇਬੰਦੀਆਂ ਵੱਲੋਂ ਦੀਪ ਸਿੱਧੂ ਦਾ ਕਾਫੀ ਵਿਰੋਧ ਵੀ ਕੀਤਾ ਗਿਆ ਸੀ ਤੇ ਉਨ੍ਹਾਂ ਦਾ ਸਮਾਜਿਕ ਬਾਈਕਾਟ ਵੀ ਕੀਤਾ ਗਿਆ ਸੀ।

26 ਜਨਵਰੀ ਨੂੰ ਕਿਸਾਨਾਂ ਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਕਿਸਾਨ ਜਥੇਬੰਦੀਆਂ ਦੀ ਮੰਗ ਦੇ ਹੱਕ ਵਿੱਚ ਟਰੈਕਟਰ ਪਰੇਡ ਕੱਢੀ ਸੀ। ਇਸ ਸਮੇਂ ਦੌਰਾਨ ਪੁਲਿਸ ਨਾਲ ਹਿੰਸਕ ਝੜਪ ਹੋਈ ਅਤੇ ਕੁਝ ਪ੍ਰਦਰਸ਼ਨਕਾਰੀ ਲਾਲ ਕਿਲ੍ਹੇ ਤਕ ਪਹੁੰਚ ਗਏ। ਉਸਨੇ ਲਾਲ ਕਿਲ੍ਹੇ ‘ਤੇ ਕਿਸਾਨੀ ਜੱਥੇਬੰਦੀਆਂ ਦੇ ਝੰਡੇ ਅਤੇ ਧਾਰਮਿਕ ਝੰਡੇ ਲਗਾਏ ਗਏ ਸਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ