ਦਿੱਲੀ ਦੇ ਕੁੱਝ ਮੈਟਰੋ ਸਟੇਸ਼ਨ ਬੰਦ, ਆਉਣ-ਜਾਣ ਵਾਲੇ ਗੇਟ ਬੰਦ

Delhi-10-metro-stations-gates-closed-ahead-of-farmers-chakka-jam

ਕੇਂਦਰ ਦੇ ਤਿੰਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਅੱਜ 73ਵੇਂ ਦਿਨ ਵਿੱਚ ਪ੍ਰਵੇਸ਼ ਕਰ ਗਿਆ ਹੈ। ਅਜਿਹੀ ਸਥਿਤੀ ਵਿੱਚ ਚੱਕਾ ਜਾਮ ਦਾ ਅਸਰ ਸਭ ਤੋਂ ਵੱਧ ਰਾਸ਼ਟਰੀ ਰਾਜਧਾਨੀ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਇਸ ਸਬੰਧ ਵਿੱਚ ਦਿੱਲੀ ਪੁਲਿਸ, ਪ੍ਰਸ਼ਾਸਨ ਅਤੇ ਸਰਕਾਰ ਅਲਰਟ ‘ਤੇ ਹੈ।

ਇਸ ਦੌਰਾਨ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਅਤੇ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ,ਇਸ ਕਾਰਨ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀ.ਐੱਮ.ਆਰ.ਸੀ.) ਨੇ ਕਈ ਮੈਟਰੋ ਸਟੇਸ਼ਨ ਬੰਦ ਕਰ ਦਿੱਤੇ ਹਨ।

10 ਮੈਟਰੋ ਸਟੇਸ਼ਨਾਂ ਦੇ ਆਉਣ -ਜਾਣ ਵਾਲੇ ਰਸਤਿਆਂ ਨੂੰ ਬੰਦ ਕਰ ਦਿੱਤਾ ਗਿਆ ਹੈ। ਇਨ੍ਹਾਂ ਮੈਟਰੋ ਸਟੇਸ਼ਨਾਂ ਵਿਚ ਲਾਲ ਕਿਲ੍ਹਾ ਮੈਟਰੋ ਸਟੇਸ਼ਨ, ਜਾਮਾ ਮਸਜਿਦ, ਜਨਪਥ, ਕੇਂਦਰੀ ਸਕੱਤਰੇਤ, ਯੂਨੀਵਰਸਿਟੀ, ਮੰਡੀ ਹਾਊਸ, ਆਈ.ਟੀ.ਓ, ਦਿੱਲੀ ਗੇਟ ਸਟੇਸ਼ਨਾਂ ਦੇ ਗੇਟ ਬੰਦ ਕਰ ਦਿੱਤੇ ਗਏ ਹਨ।

ਦੱਸ ਦਈਏ ਕਿ ਦਿੱਲੀ ਪੁਲਿਸ ਕ੍ਰਾਈਮ ਬ੍ਰਾਂਚ ਦੇ ਡੀਸੀਪੀ ਦੁਆਰਾ ਡੀਐਮਆਰਸੀ ਨੂੰ ਇੱਕ ਪੱਤਰ ਵੀ ਲਿਖਿਆ ਗਿਆ ਸੀ, ਜਿਸ ਵਿੱਚ ਨੋਟਿਸ ‘ਤੇ 12 ਮੈਟਰੋ ਸਟੇਸ਼ਨ ਬੰਦ ਕਰਨ ਲਈ ਤਿਆਰ ਰਹਿਣ ਲਈ ਕਿਹਾ ਗਿਆ ਸੀ। ਹਾਲਾਂਕਿ ਬਹੁਤ ਸਾਰੇ ਸਟੇਸ਼ਨ ਅਜੇ ਵੀ ਖੁੱਲੇ ਹਨ। ਦਿੱਲੀ ਪੁਲਿਸ ਅਨੁਸਾਰ ਸਥਿਤੀ ਨੂੰ ਸੰਭਾਲਣ ਲਈ ਦਿੱਲੀ ਪੁਲਿਸ, ਅਰਧ ਸੈਨਿਕ ਬਲ ਅਤੇ ਰਿਜ਼ਰਵ ਪੁਲਿਸ ਬਲ ਦੇ ਲਗਭਗ 50 ਹਜ਼ਾਰ ਸਿਪਾਹੀ ਤਾਇਨਾਤ ਕੀਤੇ ਗਏ ਹਨ।

 

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ