Corona in Delhi: ਦਿੱਲੀ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, ਮੌਤ ਦਾ ਅੰਕੜਾ 300 ਤੋਂ ਪਾਰ

Corona in Delhi: ਦਿੱਲੀ ‘ਚ ਕੋਰਨਾ ਵਾਇਰਸ ਇਨਫੈਕਸ਼ਨ ਦੇ ਅੰਕੜਿਆਂ ‘ਚ ਅੱਜ ਯਾਨੀ ਬੁੱਧਵਾਰ ਨੂੰ ਇਕ ਵਾਰ ਫਿਰ ਤੋਂ ਰਿਕਾਰਡ ਤੋੜ ਉਛਾਲ ਦੇਖਣ ਨੂੰ ਮਿਲਿਆ ਹੈ। ਇੱਥੇ 24 ਘੰਟਿਆਂ ਅੰਦਰ 792 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਕੋਰੋਨਾ ਮਰੀਜ਼ਾਂ ਦੀ ਗਿਣਤੀ 15,257 ਹੋ ਗਈ ਹੈ। ਉੱਥੇ ਹੀ ਹੁਣ ਤੱਕ 303 ਲੋਕਾਂ ਦੀ ਕੋਰੋਨਾ ਦੀ ਲਪੇਟ ‘ਚ ਆਉਣ ਕਾਰਨ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ: Corona in India: ਤਾਮਿਲਨਾਡੂ ਦੇ ਨੋਕੀਆ ਪਲਾਂਟ ਵਿੱਚ 42 ਕਰਮਚਾਰੀਆਂ ਦੀ ਰਿਪੋਰਟ ਆਈ ਪੋਜ਼ੀਟਿਵ

ਦਿੱਲੀ ਸਰਕਾਰ ਵਲੋਂ ਜਾਰੀ ਕੀਤੀਆਂ ਗਈਆਂ ਸਿਹਤ ਸਹੂਲਤਾਵਾਂ ‘ਚ ਮਰਨ ਵਾਲਿਆਂ ਦੀ ਗਿਣਤੀ ‘ਚ ਵਾਧਾ ਦਿਖਾਇਆ ਗਿਆ ਹੈ। ਹਾਲਾਂਕਿ ਪਿਛਲੇ 24 ਘੰਟਿਆਂ ‘ਚ ਕੋਰੋਨਾ ਨਾਲ ਇਕ ਵੀ ਮੌਤ ਨਹੀਂ ਦਿਖਾਈ ਗਈ ਹੈ। ਜ਼ਾਹਰ ਹੈ ਕਿ ਵਧਿਆ ਹੋਇਆ ਮੌਤ ਦਾ ਅੰਕੜਾ ਤਾਜ਼ਾ ਨਹੀਂ ਹੈ। ਹਸਪਤਾਲਾਂ ‘ਚ ਦੇਰੀ ਨਾਲ ਮਿਲੀ ਡੈੱਥ ਸਮਰੀ ਦੇ ਬਾਅਦ ਇਹ ਅੰਕੜਾ ਜਾਰੀ ਕੀਤਾ ਗਿਆ ਹੈ।

ਰਾਹਤ ਦੀ ਗੱਲ ਇਹ ਹੈ ਕਿ 24 ਘੰਟਿਆਂ ‘ਚ 310 ਮਰੀਜ਼ ਠੀਕ ਹੋ ਕੇ ਘਰ ਆ ਗਏ ਹਨ। ਦਿੱਲੀ ‘ਚ ਕੋਰੋਨਾ ਨੂੰ ਮਾਤ ਦੇ ਕੇ ਸਿਹਤਮੰਦ ਹੋਣ ਵਾਲਿਆਂ ਦੀ ਗਿਣਤੀ 7264 ਪਹੁੰਚ ਗਈ ਹੈ। ਉੱਥੇ ਹੀ ਇਸ ਸਮੇਂ ਸਰਗਰਮ ਮਾਮਲਿਆਂ ਦੀ ਗਿਣਤੀ 7690 ਹੈ। ਦਿੱਲੀ ‘ਚ ਹੁਣ ਤੱਕ 18,4362 ਸੈਂਪਲ ਦੀ ਕੋਰੋਨਾ ਜਾਂਚ ਹੋ ਚੁਕੀ ਹੈ। ਉੱਥੇ ਹੀ ਸਿਹਤ ਸੂਚਨਾ ‘ਚ ਕੋਰੋਨਾ ਕਾਰਨ ਬਣੇ ਕੰਟੇਂਨਮੈਂਟ ਜ਼ੋਨ ਦੀ ਗਿਣਤੀ 96 ਦੱਸੀ ਗਈ ਹੈ।

National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago