ਦਿੱਲੀ ਐਨਸੀਆਰ ਵਿੱਚ ਗਰਮੀ ਤੋਂ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਹੈ।

Delhi NCR does not seem to be getting any relief from the heat.

ਮੌਸਮ ਵਿਭਾਗ ਨੇ ਦੱਸਿਆ ਹੈ ਕਿ ਮੌਨਸੂਨ ਨੂੰ ਦਿੱਲੀ ਪਹੁੰਚਣ ਵਿਚ ਘੱਟੋ ਘੱਟ ਇੱਕ ਹਫ਼ਤੇ ਦਾ ਸਮਾਂ ਲੱਗ ਸਕਦਾ ਹੈ।

ਭਾਰਤੀ ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਅੱਜ ਵੀ ਦਿੱਲੀ ਵਿਚ ਲੂ ਚਲ ਸਕਦੀ ਹੈ। ਦੱਸ ਦੇਈਏ ਕਿ ਹਾਲ ਹੀ ਦੇ ਦਿਨਾਂ ਵਿੱਚ ਸੀਜ਼ਨ ਦਾ ਸਭ ਤੋਂ ਵੱਧ ਤਾਪਮਾਨ ਦਿੱਲੀ ਦੇ ਕਈਂ ਹਿੱਸਿਆਂ ਵਿੱਚ ਦਰਜ ਕੀਤਾ ਗਿਆ ਹੈ।

ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਬਿਹਾਰ, ਪੱਛਮੀ ਬੰਗਾਲ, ਸਿੱਕਮ ਸਮੇਤ ਉੱਤਰ-ਪੂਰਬ ਦੇ ਕਈ ਸੂਬਿਆਂ ਵਿੱਚ ਕਈ ਥਾਂਵਾਂ ‘ਤੇ ਭਾਰੀ ਬਾਰਸ਼ ਹੋ ਸਕਦੀ ਹੈ। ਦੂਜੇ ਪਾਸੇ ਪੂਰਬੀ ਉੱਤਰ ਪ੍ਰਦੇਸ਼, ਉਤਰਾਖੰਡ ਵਿੱਚ ਵੀ ਭਾਰੀ ਬਾਰਸ਼ ਵੇਖੀ ਜਾ ਸਕਦੀ ਹੈ।

ਦੱਸ ਦੇਈਏ ਕਿ ਬੁੱਧਵਾਰ ਨੂੰ ਇਸ ਸੀਜ਼ਨ ਦਾ ਸਭ ਤੋਂ ਗਰਮ ਦਿਨ ਜੰਮੂ ਵਿੱਚ ਮਹਿਸੂਸ ਕੀਤਾ ਗਿਆ। ਇੱਥੇ ਵੱਧ ਤੋਂ ਵੱਧ ਤਾਪਮਾਨ 42.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ

ਦੱਸ ਦੇਈਏ ਕਿ 3, 4 ਅਤੇ 5 ਜੁਲਾਈ ਨੂੰ ਵੀ ਮੌਸਮ ਵਿਭਾਗ ਨੇ ਬੱਦਲਵਾਈ ਵਾਲੇ ਮੌਸਮ ਦੀ ਸੰਭਾਵਨਾ ਜ਼ਾਹਰ ਕੀਤੀ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ