ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਲੋਕਾਂ ਨੂੰ ਕੋਵਿਡ-19 ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ

Delhi unlock CM Kejriwal urges people to follow covid-19 norms

ਦਿੱਲੀ ਵਿਖੇ ਜਨਤਾ ਲਈ ਮੈਟਰੋ ਸੇਵਾ ਬਹਾਲ ਕਰ ਦਿੱਤੀ ਗਈ ਹੈ। ਮੈਟਰੋ ਸੇਵਾ ਕਰੀਬ 3 ਹਫ਼ਤਿਆਂ ਬਾਅਦ ਬਹਾਲ ਕੀਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੈਟਰੋ ਵਿਚ ਉਸ ਦੀ ਸਮਰੱਥਾ ਦੇ 50 ਫ਼ੀਸਦੀ ਯਾਤਰੀ ਹੀ ਬੈਠ ਸਕਣਗੇ ਅਤੇ ਖੜ੍ਹੇ ਹੋ ਕੇ ਯਾਤਰਾ ਕਰਨ ਦੀ ਆਗਿਆ ਨਹੀਂ ਹੋਵੇਗੀ।

 ਕੇਜਰੀਵਾਲ ਨੇ ਤਾਲਾਬੰਦੀ ਵਿਚ ਹੋਰ ਛੋਟ ਦੇਣ ਦਾ ਐਲਾਨ ਕਰਦੇ ਹੋਏ ਕਿਹਾ ਸੀ ਕਿ 7 ਜੂਨ ਤੋਂ ਦਿੱਲੀ ਮੈਟਰੋ 50 ਫ਼ੀਸਦੀ ਸਮਰੱਥਾ ਨਾਲ ਚਲੇਗੀ ਅਤੇ ਬਜ਼ਾਰ ਆਡ-ਈਵਨ ਫਾਰਮੂਲੇ ਨਾਲ ਖੁੱਲ੍ਹਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚ ਕੇ ਵੀ ਰਹਿਣਾ ਹੈ ਅਤੇ ਅਰਥਵਿਵਸਥਾ ਨੂੰ ਫਿਰ ਤੋਂ ਪਟੜੀ ’ਤੇ ਵੀ ਲਿਆਉਣਾ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ