Corona in India: ਦੇਸ਼ ਵਾਸੀਆਂ ਲਈ ਚੰਗੀ ਖ਼ਬਰ, ਡਾ: ਮਨਮੋਹਨ ਸਿੰਘ ਦੀ ਰਿਪੋਰਟ ਆਈ Corona Negative

dr-manmohan-singhs-corona-report-is-negative

Corona in India: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਛਾਤੀ ‘ਚ ਦਰਦ ਦੀ ਸ਼ਿਕਾਇਤ ਕਾਰਨ ਐਤਵਾਰ ਰਾਤ 8:45 ਵਜੇ ਕਾਰਡੀਏਕ ਸੈਂਟਰ ਦਾਖਲ ਕਰਵਾਇਆ ਗਿਆ ਸੀ। ਡਾ. ਮਨਮੋਹਨ ਸਿੰਘ ਨੂੰ ਦੋ ਦਿਨਾਂ ਲਈ ਏਮਜ਼ (AIIMS) ਦੇ ਆਈਸੀਯੂ ‘ਚ ਦਾਖਲ ਕਰਵਾਇਆ ਗਿਆ ਹੈ। ਸੀਨੀਅਰ ਕਾਰਡੀਓਲੋਜੀ ਡਾਕਟਰ ਦੀ ਅਗਵਾਈ ਹੇਠ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ: Corona in India: ਦੇਸ਼ ‘ਚ ਪਿਛਲੇ 24 ਘੰਟਿਆਂ ‘ਚ 97 ਲੋਕਾਂ ਦੀ ਮੌਤ, ਇੱਕ ਦਿਨ ‘ਚ ਸਭ ਤੋਂ ਵੱਧ 4213 ਮਾਮਲੇ ਆਏ ਸਾਹਮਣੇ

ਏਮਜ਼ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਹਲਕਾ ਬੁਖਾਰ ਵੀ ਸੀ। ਇਸ ਕਰਕੇ ਉਨ੍ਹਾਂ ਦੇ COVIDਦੀ ਜਾਂਚ ਕੀਤੀ ਗਈ ਪਰ ਹੁਣ ਉਨ੍ਹਾਂ ਨੂੰ ਬੁਖਾਰ ਨਹੀਂ। ਦੱਸ ਦਈਏ ਕਿ 2009 ‘ਚ ਏਮਜ਼ ‘ਚ ਹੀ ਉਨ੍ਹਾਂ ਦੀ ਕੋਰੋਨਰੀ ਬਾਈਪਾਸ ਸਰਜਰੀ ਕੀਤੀ ਗਈ ਸੀ। ਡਾ. ਮਨਮੋਹਨ ਸਿੰਘ ਦੋ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਰਹਿ ਚੁਕੇ ਹਨ। ਇਸ ਸਮੇਂ ਉਹ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਹਨ। ਉਹ 2004 ਤੋਂ 2014 ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਰਹੇ ਹਨ।

National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ