National News: ਹਿਮਾਚਲ ਪ੍ਰਦੇਸ਼, ਅਸਾਮ ਅਤੇ ਗੁਜਰਾਤ ਵਿੱਚ ਅੱਜ ਸਵੇਰੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

earthquake-in-gujarat-assam-and-himachal-pradesh
National News: ਗੁਜਰਾਤ, ਅਸਾਮ ਅਤੇ ਹਿਮਾਚਲ ਪ੍ਰਦੇਸ਼ ਵਿਚ ਵੀਰਵਾਰ ਦੀ ਸਵੇਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਇਹ ਜਾਣਕਾਰੀ ਦਿੱਤੀ। ਇਕ ਤੋਂ ਬਾਅਦ ਇਕ ਸੂਬਿਆਂ ‘ਚ ਆਏ ਭੂਚਾਲ ਦੇ ਝਟਕਿਆਂ ਨੇ ਲੋਕਾਂ ਨੂੰ ਹੈਰਾਨ ਕਰ ਦਿੱਤਾ। ਸਵੇਰੇ-ਸਵੇਰੇ ਆਏ ਭੂਚਾਲ ਤੋਂ ਘਬਰਾਏ ਲੋਕ ਆਪਣੇ ਘਰਾਂ ‘ਚੋਂ ਬਾਹਰ ਨਿਕਲ ਆਏ। ਗੁਜਰਾਤ ਵਿਚ ਭੂਚਾਲ ਦਾ ਕੇਂਦਰ ਰਾਜਕੋਟ ਸੀ, ਜੋ ਕਿ ਜ਼ਮੀਨ ਤੋਂ 10 ਕਿਲੋਮੀਟਰ ਡੂੰਘਾਈ ‘ਚ ਸੀ।

ਇਹ ਵੀ ਪੜ੍ਹੋ: National News: ਆਨਲਾਈਨ ਕਲਾਸਾਂ ਨੂੰ ਲੈ ਕੇ ਸਰਕਾਰ ਨੇ ਜਾਰੀ ਨਵੇਂ ਦਿਸ਼ਾ-ਨਿਰਦੇਸ਼

ਰਾਜਕੋਟ ਵਿਚ ਭੂਚਾਲ ਸਵੇਰੇ 7 ਵਜ ਕੇ 40 ਮਿੰਟ ‘ਤੇ ਆਇਆ। ਇੱਥੇ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.5 ਮਾਪੀ ਗਈ। ਅਸਾਮ ਵਿਚ ਭੂਚਾਲ ਦਾ ਕੇਂਦਰ ਕਰੀਮਗੰਜ ਜ਼ਿਲ੍ਹੇ ਵਿਚ ਜ਼ਮੀਨ ਤੋਂ 18 ਕਿਲੋਮੀਟਰ ਦੀ ਡੂੰਘਾਈ ‘ਚ ਸੀ। ਉੱਥੇ ਭੂਚਾਲ ਦੇ ਝਟਕੇ ਸਵੇਰੇ 7 ਵਜ ਕੇ 57 ਮਿੰਟ ‘ਤੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.1 ਮਾਪੀ ਗਈ।

ਉੱਥੇ ਹੀ ਹਿਮਾਚਲ ਪ੍ਰਦੇਸ਼ ਦੇ ਊਨਾ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਝਟਕੇ ਦਾ ਕੇਂਦਰ ਜ਼ਮੀਨ ਦੇ ਅੰਦਰ 10 ਕਿਲੋਮੀਟਰ ‘ਤੇ ਸੀ। ਇੱਥੇ ਸਵੇਰੇ 4 ਵਜ ਕੇ 47 ਮਿੰਟ ‘ਤੇ ਭੂਚਾਲ ਆਇਆ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 2.3 ਸੀ। ਭੂਚਾਲ ਨਾਲ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਅਜੇ ਕੋਈ ਖ਼ਬਰ ਨਹੀਂ ਹੈ। ਦੱਸ ਦੇਈਏ ਕਿ ਦੇਸ਼ ‘ਚ ਲਗਾਤਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ਦਿੱਲੀ, ਕਸ਼ਮੀਰ, ਮਿਜ਼ੋਰਮ ਵਰਗੀਆਂ ਥਾਵਾਂ ‘ਤੇ ਬੀਤੇ ਦਿਨਾਂ ਵਿਚ ਕਈ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਚੁੱਕੇ ਹਨ।

National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ