ਦੇਸ਼

ਭਾਰਤ ‘ਚ ਦੇਰ ਰਾਤ ਭੂਚਾਲ ਦੇ ਝਟਕੇ, ਲੋਕਾਂ ‘ਚ ਦਹਿਸ਼ਤ ਦਾ ਮਾਹੌਲ

ਮਹਾਰਾਸ਼ਟਰ ਤੇ ਹਿਮਾਚਲ ਪ੍ਰਦੇਸ਼ ‘ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਿਮਾਚਲ ਪ੍ਰਦੇਸ਼ ‘ਚ ਦੇਰ ਰਾਤ 12:47 ‘ਤੇ ਅਤੇ ਮਹਾਰਾਸ਼ਟਰ ‘ਚ 1:15 ਵਜੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕਿਆਂ ਕਰਕੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਹੈ। ਮਹਾਰਾਸ਼ਟਰ ਦੇ ਪਾਲਘਰ ‘ਚ ਕੰਧ ਡਿੱਗਣ ਕਰਕੇ ਇੱਕ ਮਹਿਲਾ ਦੀ ਮੌਤ ਵੀ ਹੋ ਗਈ। ਭਾਰਤ ਮੌਸਮ ਵਿਭਾਗ ਮੁਤਾਬਕ ਹਿਮਾਚਲ ਦੇ ਚੰਬਾ ‘ਚ ਰਾਤ 12:47 ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ ‘ਤੇ ਇਸ ਦੀ ਤੀਬਰਤਾ 4 ਮਾਪੀ ਗਈ।

ਇਹ ਵੀ ਪੜ੍ਹੋ : ਕੈਪਟਨ ਨੇ ਸੰਗਰੂਰ ਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਹਵਾਈ ਸਰਵੇਖਣ

ਇਸ ਤੋਂ ਕਰੀਬ ਅੱਧਾ ਘੰਟਾ ਬਾਅਦ ਮਹਾਰਾਸ਼ਟਰ ਦੇ ਪਾਲਘਰ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੇਰ ਰਾਤ 1.15 ‘ਤੇ ਆਏ ਭੂਚਾਲ ਦੇ ਝਟਕਿਆਂ ਦੀ ਤੀਬਰਤਾ 3.6 ਦਰਜ ਕੀਤੀ ਗਈ। ਭੂਚਾਲ ਕਰਕੇ ਪਾਲਘਰ ਦੇ ਦਹਾਨੂ ਇਲਾਕੇ ‘ਚ ਇੱਕ ਘਰ ਦੀ ਕੰਧ ਡਿੱਗ ਗਈ ਜਿਸ ਨਾਲ ਇੱਕ 55 ਸਾਲਾ ਔਰਤ ਦੀ ਮੌਤ ਹੋ ਗਈ।

ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਮਹਾਰਾਸ਼ਟਰ ‘ਚ ਪਾਲਘਰ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸੀ। ਰਿਕਟਰ ਸਕੇਲ ‘ਤੇ ਭੂਚਾਲ ਦੀ ਤੀਬਰਤਾ 3.5 ਮਾਪੀ ਗਈ। ਮਹਾਰਾਸ਼ਟਰ ਦੇ ਪਾਲਘਰ ‘ਚ ਇਸ ਸਾਲ 2019 ਕਈ ਵਾਰ ਭੂਚਾਲ ਆ ਚੁੱਕੇ ਹਨ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago