ਦੇਸ਼

ਚੋਣ ਕਮਿਸ਼ਨ ਨੇ ਸਿੱਧੂ ਦੀ ਵਧਾਈਆਂ ਮੁਸੀਬਤਾਂ, ਚੋਣ ਪ੍ਰਚਾਰ ਕਰਨ ਤੇ ਲਾਈ ਰੋਕ

ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਆਏ ਦਿਨ ਵਿਵਾਦਾਂ ਵਿੱਚ ਘਿਰੇ ਰਹਿੰਦੇ ਹਨ। ਤਾਜ਼ਾ ਮਾਮਲਾ ਬਿਹਾਰ ਦੇ ਕਟਿਹਾਰ ਵਿੱਚ ਸਿੱਧੂ ਵੱਲੋਂ ਕੀਤੀ ਫਿਰਕੂ ਬਿਆਨਬਾਜ਼ੀ ਦਾ ਹੈ ਜਿਸ ਕਰਕੇ ਚੋਣ ਕਮਿਸ਼ਨ ਨੇ ਸਿੱਧੂ ਦੇ ਚੋਣ ਪ੍ਰਚਾਰ ਕਰਨ ਉੱਤੇ 72 ਘੰਟਿਆਂ ਲਈ ਪਾਬੰਧੀ ਲਾ ਦਿੱਤੀ ਹੈ। ਮੰਗਲਵਾਰ ਤੋਂ 3 ਦਿਨਾਂ ਤਕ ਸਿੱਧੂ ਕਿਸੇ ਤਰ੍ਹਾਂ ਦਾ ਚੋਣ ਪ੍ਰਚਾਰ, ਰੋਡ ਸ਼ੋਅ ਜਾਂ ਰੈਲੀ ਨਹੀਂ ਕਰ ਸਕਣਗੇ।

ਜ਼ਿਕਰਯੋਗ ਹੈ ਕਿ ਰੈਲੀ ਦੌਰਾਨ ਸਿੱਧੂ ਦੀ ਫਿਰਕੂ ਬਿਆਨਬਾਜ਼ੀ ਤੋਂ ਵਿਵਾਦ ਖੜ੍ਹਾ ਹੋ ਗਿਆ ਸੀ। ਬਿਹਾਰ ਦੇ ਮੁੱਖ ਚੋਣ ਅਧਿਕਾਰੀ ਐਚ ਆਰ ਸ੍ਰੀਨਿਵਾਸ ਮੁਤਾਬਕ ਸਿੱਧੂ ਖਿਲਾਫ਼ ਧਾਰਾ 123(3) ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਹ ਧਾਰਾ ਉਮੀਦਵਾਰਾਂ ਵੱਲੋਂ ਭਾਰਤੀ ਨਾਗਰਿਕਾਂ ਵਿੱਚ ਧਰਮ, ਜਾਤੀ, ਫਿਰਕੇ ਤੇ ਭਾਸ਼ਾ ਦੇ ਅਧਾਰ ’ਤੇ ਨਫਰ਼ਤ ਤੇ ਦੁਸ਼ਮਣੀ ਦੀ ਭਾਵਨਾ ਵਧਾਉਣ ਦੀਆਂ ਕੋਸ਼ਿਸ਼ਾਂ ’ਤੇ ਰੋਕ ਲਾਉਂਦੀ ਹੈ।

ਇਹ ਵੀ ਪੜ੍ਹੋ : ਕਿਉਂ ਸੜਕਾਂ ਤੇ ਉਲਟਾ ਚਲੱਦਾ ਹੈ ਇਹ ਸ਼ਖਸ, ਪਤਨੀ ਦੱਸਦੀ ਹੈ ਰਾਹ, ਜਾਣੋ ਵਜ੍ਹਾ

ਦਰਅਸਲ ਸਿੱਧੂ ਨੇ ਵਿਰੋਧੀ ਮਹਾਂਗੱਠਜੋੜ ਵਿੱਚ ਸ਼ਾਮਲ ਕਾਂਗਰਸੀ ਉਮੀਦਵਾਰ ਤਾਰਿਕ ਅਨਵਰ ਦੇ ਪੱਖ ਵਿੱਚ ਮੁਸਲਿਮ ਬਹੁਗਿਣਤੀ ਵਾਲੇ ਕਟਿਹਾਰ ਵਿੱਚ ਕਰਵਾਈ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ’ਤੇ ਨਿਸ਼ਾਨਾ ਸਾਧਦਿਆਂ ਮੁਸਲਮਾਨਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਵੰਡਿਆ ਜਾ ਰਿਹਾ ਹੈ। ਉਨ੍ਹਾਂ ਮੁਸਲਮਾਨ ਤਬਕੇ ਨੂੰ ਇੱਕਜੁੱਟ ਹੋ ਕੇ ਕਾਂਗਰਸ ਦੇ ਹੱਕ ਵਿੱਚ ਵੋਟਾਂ ਪਾਉਣ ਲਈ ਕਿਹਾ ਸੀ।

ਕਟਿਹਾਰ ਦੇ ਗੁਆਂਢੀ ਹਲਕੇ ਕਿਸ਼ਨਗੰਜ ਜਿੱਥੋਂ ਏਆਈਐਮਆਈਐਮ ਨੇ ਆਪਣਾ ਉਮੀਦਵਾਰ ਉਤਾਰਿਆ ਹੈ, ਵੱਲ ਇਸ਼ਾਰਾ ਕਰਦਿਆਂ ਸਿੱਧੂ ਨੇ ਕਿਹਾ ਕਿ ਇੱਥੇ ਓਵੈਸੀ ਜਿਹੇ ਲੋਕਾਂ ਨੂੰ ਲਿਆ ਕੇ ਵਿਰੋਧੀ ਸਥਾਨਕ ਲੋਕਾਂ ਨੂੰ ਵੰਡ ਕੇ ਜਿੱਤਣਾ ਲੋਚਦੇ ਹਨ। ਸਿੱਧੂ ਨੇ ਲੋਕਾਂ ਨੂੰ ਕਿਹਾ ਕਿ ਇੱਥੇ ਘੱਟਗਿਣਤੀ ਭਾਈਚਾਰਾ ਬਹੁਗਿਣਤੀ ਵਿਚ ਹੈ। ਉਨ੍ਹਾਂ ਕਿਹਾ ਕਿ ਜੇ ਸਾਰਿਆਂ ਨੇ ਇਕਜੁੱਟ ਹੋ ਕੇ ਵੋਟ ਪਾਈ ਤਾਂ ਸਭ ਪਲਟ ਜਾਵੇਗਾ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago