ਚੋਣ ਕਮਿਸ਼ਨ ਨੇ ਵੱਡਾ ਕਦਮ ਚੁਕਦੇ ਹੋਏ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਬਾਇਓਪਿਕ ਫਿਲਮ ਰਿਲੀਜ਼ ‘ਤੇ ਰੋਕ ਲਾ ਦਿੱਤੀ ਹੈ। ਚੋਣ ਵਿਭਾਗ ਨੇ ਕਿਹਾ ਕਿ ਇਹ ਫ਼ਿਲਮ 11 ਅਪਰੈਲ ਨੂੰ ਰਿਲੀਜ਼ ਨਹੀਂ ਹੋਵੇਗੀ।
ਇਸ ਦੇ ਨਾਲ ਹੀ ਚੋਣ ਵਿਭਾਗ ਨੇ ਕਿਹਾ ਕਿ ਲੋਕ ਸਭਾ ਚੋਣਾਂ ਦਰਮਿਆਨ ਜਿੰਨੀਆਂ ਵੀ ਬਾਇਓਪਿਕ ਰਿਲੀਜ਼ ਹੋ ਰਹੀਆਂ ਹਨ, ਉਨ੍ਹਾਂ ਲਈ ਇੱਕ ਕਮੇਟੀ ਬਣਾਈ ਜਾਏਗੀ ਤੇ ਫਿਲਮ ਰਿਵਿਊ ਕਰਨ ਤੋਂ ਬਾਅਦ ਹੀ ਰਿਲੀਜ਼ ਕੀਤੀ ਜਾਵੇਗੀ। ਜਿਸ ਫ਼ਿਲਮ ਨਾਲ ਕਿਸੇ ਪਾਰਟੀ ਦਾ ਫਾਇਦਾ ਹੁੰਦਾ ਹੋਇਆ ਦਿੱਸਿਆ ਤਾਂ ਚੋਣ ਕਮਿਸ਼ਨ ਉਸ ਫਿਲਮ ‘ਤੇ ਰੋਕ ਲਾ ਦਏਗਾ।
ਇਹ ਵੀ ਪੜ੍ਹੋ : ਕਪਿਲ ਦੇਵ ਤੋਂ ਕ੍ਰਿਕਟ ਦੀ ਟ੍ਰੇਨਿੰਗ ਲੈਂਦੇ ਨਜ਼ਰ ਆਏ ਰਣਵੀਰ ਸਿੰਘ, ਦੀਪਿਕਾ ਦਾ ਖਾਸ ਕੁਮੈਂਟ
ਕੱਲ੍ਹ ਸੁਪਰੀਮ ਕੋਰਟ ਨੇ ਮੋਦੀ ਦੀ ਬਾਇਓਪਿਕ ਦੀ ਰਿਲੀਜ਼ ‘ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਇਹ ਤੈਅ ਕਰਨਾ ਚੋਣ ਵਿਭਾਗ ਦਾ ਕੰਮ ਹੈ। ਇਸ ਤੋਂ ਬਾਅਦ ਹੁਣ ਚੋਣ ਵਿਭਾਗ ਨੇ ਇਸ ਫ਼ਿਲਮ ‘ਤੇ ਰੋਕ ਲੱਗਾ ਦਿੱਤੀ।
Source:AbpSanjha
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…