ਚੋਣ ਕਮਿਸ਼ਨ ਦੀ ਪ੍ਰੈੱਸ ਕਾਨਫਰੰਸ ਅੱਜ, 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦਾ ਅੱਜ ਹੋ ਸਕਦੈ ਐਲਾਨ

Election-Commission-press-conference-today

ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਸ਼ਾਮੀਂ 4.30 ਵਜੇ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ। ਇਸ ਦੌਰਾਨ ਪੰਜ ਸੂਬਿਆਂ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲ਼ਾਨ ਹੋ ਸਕਦਾ ਹੈ।

ਕਿਸਾਨ ਅੰਦੋਲਨ ਤੇ ਮਹਿੰਗਾਈ ਖਿਲਾਫ ਦੇਸ਼ ਭਰ ਵਿੱਚ ਚੱਲੀ ਲਹਿਰ ਦੌਰਾਨ ਇਹ ਚੋਣਾਂ ਕਾਫੀ ਅਹਿਮ ਹਨ। ਖਾਸਕਰ ਪੱਛਮੀ ਬੰਗਾਲ ਬੀਜੇਪੀ ਲਈ ਵੱਕਾਰ ਦਾ ਸਵਾਲ ਬਣਿਆ ਹੋਇਆ ਹੈ। ਪਾਰਟੀ ਨੇ ਪਿਛਲੇ ਕਈ ਮਹੀਨਿਆਂ ਤੋਂ ਇੱਥੇ ਆਪਣੀ ਪੂਰੀ ਤਾਕਤ ਲਾਈ ਹੋਈ ਹੈ। ਚੋਣ ਕਮਿਸ਼ਨ ਵੱਲੋਂ ਪੱਛਮੀ ਬੰਗਾਲ ਸਮੇਤ 5 ਸੂਬਿਆਂ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਅੱਜ ਯਾਨੀ ਸ਼ੁੱਕਰਵਾਰ ਨੂੰ ਐਲਾਨ ਕੀਤਾ ਜਾ ਸਕਦਾ ਹੈ।

ਪੱਛਮੀ ਬੰਗਾਲ ‘ਚ ਵਿਧਾਨ ਸਭਾ ਦੀਆਂ 294 ਸੀਟਾਂ ਹਨ। ਇਸ ਸਮੇਂ ਇੱਥੇ ਤ੍ਰਿਣਮੂਲ ਕਾਂਗਰਸ ਦੀ ਸਰਕਾਰ ਹੈ ਅਤੇ ਮਮਤਾ ਬੈਨਰਜੀ ਮੁੱਖ ਮੰਤਰੀ ਹੈ। ਆਸਾਮ ‘ਚ ਵਿਧਾਨ ਸਭਾ ਦੀਆਂ 126 ਸੀਟਾਂ ਹਨ। ਮੌਜੂਦਾ ਸਮੇਂ ਇੱਥੇ ਐੱਨ.ਡੀ.ਏ. ਦੀ ਸਰਕਾਰ ਹੈ ਅਤੇ ਸਰਵਾਨੰਦ ਸੋਨੋਵਾਲ ਮੁੱਖ ਮੰਤਰੀ ਹਨ। ਤਾਮਿਲਨਾਡੂ ‘ਚ ਵਿਧਾਨ ਸਭਾ ਦੀਆਂ 234 ਸੀਟਾਂ ਹਨ।

ਇਸ ਦੇ ਨਾਲ ਹੀ ਪੁਡੂਚੇਰੀ ‘ਚ ਵਿਧਾਨ ਸਭਾ ਦੀਆਂ ਕੁੱਲ 30 ਸੀਟਾਂ ਹਨ। ਮੌਜੂਦਾ ਸਮੇਂ ਇੱਥੇ ਰਾਸ਼ਟਰਪਤੀ ਸ਼ਾਸਨ ਲੱਗਾ ਹੋਇਆ ਹੈ। ਇੱਥੇ ਬਹੁਮਤ ਲਈ 16 ਸੀਟਾਂ ਚਾਹੀਦੀਆਂ ਹਨ। ਉੱਥੇ ਹੀ ਕੇਰਲ ‘ਚ ਵਿਧਾਨ ਸਭਾ ਦੀਆਂ 140 ਸੀਟਾਂ ਹਨ। ਮੌਜੂਦਾ ਸਮੇਂ ਇੱਥੇ ਸੀ.ਪੀ.ਆਈ. (ਐੱਮ.) ਦੀ ਅਗਵਾਈ ਵਾਲੀ ਲੈਫ਼ਟ ਡੈਮੋਕ੍ਰੇਟਿਕ ਫਰੰਟ (ਐੱਲ.ਡੀ.ਐੱਫ.) ਦੀ ਸਰਕਾਰ ਹੈ ਅਤੇ ਪਿਨਰਾਈ ਵਿਜਯਨ ਮੁੱਖ ਮੰਤਰੀ ਹਨ। ਇੱਥੇ ਬਹੁਮਤ ਲਈ 71 ਸੀਟਾਂ ਚਾਹੀਦੀਆਂ ਹਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ