1990 ਦੀ ਬਲਾਕਬਸਟਰ ਫਿਲਮ ‘ਆਸ਼ਿਕੀ’ ਵਿਚ ਰਾਤੋ-ਰਾਤ ਸਟਾਰ ਬਣੇ ਅਭਿਨੇਤਾ ਰਾਹੁਲ ਰਾਏ ਨੂੰ ਕਾਰਗਿਲ ਵਿਚ ‘ਐਲਏਸੀ ਲਾਈਵ ਦਿ ਬੈਟਲ’ ਦੀ ਸ਼ੂਟਿੰਗ ਦੌਰਾਨ ਦਿਮਾਗੀ ਦੌਰਾ ਪਿਆ ਅਤੇ ਇਸ ਸਮੇਂ ਉਹਨਾਂ ਦਾ ਮੁੰਬਈ ਦੇ ਨਾਨਾਵਤੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
54 ਸਾਲਾ ਅਦਾਕਾਰ ਰਾਹੁਲ ਰਾਏ ਨੂੰ ਕਾਰਗਿਲ ਵਿਚ ਹੋਈ ਸ਼ੂਟਿੰਗ ਦੌਰਾਨ ਸੱਤ ਦਿਨ ਪਹਿਲਾਂ ਹੀ ਦਿਮਾਗੀ ਦੌਰਾ ਪਿਆ ਸੀ ਅਤੇ ਉਸ ਨੂੰ ਸ੍ਰੀਨਗਰ ਦੇ ਇਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਇਸ ਤੋਂ ਬਾਅਦ 28-29 ਨਵੰਬਰ ਨੂੰ ਰਾਤ 9.15 ਵਜੇ ਉਸ ਨੂੰ ਮੁੰਬਈ ਦੇ ਨਾਨਾਵਤੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।
ਜਦੋਂ ਨਿਊਜ਼ ਰਿਪੋਰਟਰ ਨੇ ਰਾਹੁਲ ਰਾਏ ਦੇ ਜੀਜੇ ਰੋਮੀਰ ਸੇਨ ਨਾਲ ਫ਼ੋਨ ‘ਤੇ ਵਧੇਰੇ ਜਾਣਕਾਰੀ ਲਈ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਸਾਨੂੰ ਕਿਹਾ, “ਹਾਂ, ਰਾਹੁਲ ਨੂੰ ਮੁੰਬਈ ਦੇ ਨਾਨਾਵਤੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਕੋਵਿਦ ਦੇ ਕਾਰਨ ਸਾਵਧਾਨੀ ਵਜੋਂ ਉਸ ਨੂੰ ਆਈਸੀਯੂ ਵਿੱਚ ਭਰਤੀ ਕਰਵਾਇਆ ਗਿਆ ਸੀ। ਰਾਹੁਲ ਰਾਏ ਦੀ ਕੋਵਿਡ ਰਿਪੋਰਟ ਨੈਗੇਟਿਵ ਹੈ। ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚਿੰਤਾ ਕਰਨ ਦੀ ਕੋਈ ਜ਼ਰੂਰਤ ਨਹੀਂ ਹੈ ਅਤੇ ਉਨ੍ਹਾਂ ਦੀ ਸਿਹਤ ‘ਚ ਸੁਧਾਰ ਹੋ ਰਿਹਾ ਹੈ।” ਰਾਹੁਲ ਰਾਏ ਦੀ ਭੈਣ ਪ੍ਰਿਅੰਕਾ ਰਾਏ ਨੇ ਵੀ ਆਪਣੇ ਭਰਾ ਦੀ ਸਿਹਤ ‘ਚ ਸੁਧਾਰ ਹੋਣ ਦੀ ਗੱਲ ਕੀਤੀ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…