ਦੁੱਖਦਾਈ ਖ਼ਬਰ ! ਟਿਕਰੀ ਬਾਰਡਰ ‘ਤੇ ਸੜਕ ਹਾਦਸੇ ‘ਚ ਪਿੰਡ ਭਾਦੜਾ ਦੇ ਕਿਸਾਨ ਦੀ ਹੋਈ ਮੌਤ

Farmer-dies-in-a-road-accident-at-tikri-border-of-village-bhadra-mansa

ਲਾਲ ਕਿਲੇ ਦੀ ਘਟਨਾ ਮਗਰੋਂ ਕਿਸਾਨ ਜਥੇਬੰਦੀਆਂ ਅੱਜ ਪੂਰੇ ਦੇਸ਼ ਵਿੱਚ ਵੱਡਾ ਐਕਸਨ ਕਰਨ ਜਾ ਰਹੀਆਂ ਹਨ। ਇਸ ਵਿਚਾਲੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ ਕਿਸਾਨਾਂ ਵੱਲੋਂ ਅੱਜ ਦੇਸ਼ ਵਿਆਪੀ ਚੱਕਾ ਜਾਮ ਕੀਤਾ ਜਾਵੇਗਾ।

ਟਿਕਰੀ ਬਾਰਡਰ ‘ਤੇ ਵਾਪਰੇ ਸੜਕ ਹਾਦਸੇ ਦੌਰਾਨ ਮਾਨਸਾ ਦੇ ਪਿੰਡ ਭਾਦੜਾ ਦੇ 45 ਸਾਲਾ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਕਿਸਾਨ ਦੀ ਪਛਾਣਬਬਲੀ ਸਿੰਘ ਉਰਫ ਗੁਰਜੰਟ ਸਿੰਘ ਪੁੱਤਰ ਜੀਤਾ ਸਿੰਘ ਵਾਸੀ ਭਾਦੜਾ ,ਜ਼ਿਲ੍ਹਾ ਮਾਨਸਾ ਵਜੋਂ ਹੋਈ ਹੈ। ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਬਹਾਦਰਗੜ੍ਹਵਿਖੇ ਰੱਖਿਆ ਹੋਇਆ ਹੈ ਅਤੇ ਪਰਿਵਰਕ ਮੈਂਬਰਾਂ ਦੀ ਉਡੀਕ ਕੀਤੀ ਜਾ ਰਹੀ ਹੈ ।

ਬਬਲੀ ਜਦੋਂ ਬੀਤੇ ਕੱਲ ਦੁਪਿਹਰਬਾਅਦ ਸਟੇਜ ਤੋਂ ਵਾਪਸ ਆਪਣੇ ਰੈਣ ਬਸੇਰੇ ‘ਤੇ ਪਰਤ ਰਿਹਾ ਸੀ ਤਾਂ ਬੱਸ ਨੇ ਫੇਟ ਮਾਰ ਦਿੱਤੀ ,ਜਿਸ ਨੂੰ ਜ਼ਖਮੀ ਹਾਲਤ ‘ਚ ਸਿਵਲ ਹਸਪਤਾਲ ਬਹਾਦਰਗੜ੍ਹ ਵਿਖੇ ਦਾਖਲ ਕਰਵਾਇਆ ਗਿਆ, ਜਿਥੇ ਉਸ ਨੇ ਦਮ ਤੋੜ ਦਿੱਤਾ।

ਕਿਸਾਨ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਇਸ ਦੇ ਨਾਲ ਹੀ ਸਰਕਾਰ ਤਿੰਨੋਂ ਕਾਨੂੰਨਾਂ ਵਿਚ ਸੋਧ ਕਰਨ ਲਈ ਤਿਆਰ ਹੈ ਪਰ ਵਾਪਸ ਲੈਣ ਦੇ ਮੂਡ ਵਿੱਚ ਨਹੀਂ ਹੈ। ਕਿਸਾਨ ਜਥੇਬੰਦੀਆਂ ਅਤੇ ਸਰਕਾਰ ਵਿਚਾਲੇ ਹੁਣ ਤੱਕ 11ਵੇਂ ਗੇੜ ਦੀ ਗੱਲਬਾਤ ਹੋ ਚੁੱਕੀ ਹੈ ਪਰ ਹੁਣ ਤੱਕ ਕੋਈ ਨਤੀਜਾ ਨਹੀਂ ਨਿਕਲਿਆ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ