ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਕੀਤਾ ਵੱਡਾ ਐਲਾਨ, ਬੀਜੇਪੀ ਦੀਆਂ ਵਧਣਗੀਆਂ ਮੁਸ਼ਕਲਾਂ

Farmer-leader-Rakesh-Tikait-made-a-big-announcement

ਕਿਸਾਨ ਲੀਡਰ ਰਾਕੇਸ਼ ਟਿਕੈਤ ਦੇ ਨਵੇਂ ਐਲਾਨ ਨੇ ਬੀਜੇਪੀ ਦੇ ਫਿਕਰ ਵਧਾ ਦਿੱਤੇ ਹਨ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਵਿੱਚ ਲੋਕਾਂ ਨੂੰ ਲਾਮਬੰਦ ਕਰਨ ਮਗਰੋਂ ਬੀਜੇਪੀ ਦੇ ਦੂਜੇ ਗੜ੍ਹ ਗੁਜਰਾਤ ਜਾਣ ਦਾ ਐਲਾਨ ਕੀਤਾ ਹੈ। ਉਨ੍ਹਾਂ ਇਹ ਐਲਾਨ ਦਿੱਲੀ-ਯੂਪੀ ਬਾਰਡਰ ਗਾਜ਼ੀਪੁਰ ’ਤੇ ਗੁਜਰਾਤ ਤੇ ਮਹਾਰਾਸ਼ਟਰ ਦੇ ਇੱਕ ਵਫਦ ਨਾਲ ਮੁਲਾਕਾਤ ਦੌਰਾਨ ਕੀਤਾ।

ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਦਾਅਵਾ ਕੀਤਾ ਹੈ ਕਿ ਨਵੇਂ ਕਾਨੂੰਨਾਂ ਮੁਤਾਬਕ ਕਿਸਾਨ ਆਪਣੀ ਖੇਤੀ ਉਪਜ ਦਾ ਕੋਈ ਹਿੱਸਾ ਨਹੀਂ ਲੈ ਸਕਣਗੇ ਕਿਉਂਕਿ ਨਵੇਂ ਕਾਨੂੰਨ ਸਿਰਫ਼ ਕਾਰਪੋਰੇਟ ਅਦਾਰੇ ਦਾ ਹੀ ਪੱਖ ਲੈਣਗੇ।

ਉਨ੍ਹਾਂ ਇੱਕ ਉਦਾਹਰਨ ਦਿੰਦਿਆਂ ਕਿਹਾ ਕਿ ਪਿੰਡ ਵਿੱਚ ਦੁੱਧ ਦੀ ਕੀਮਤ ਲਗਪਗ 20 ਤੋਂ 22 ਰੁਪਏ ਪ੍ਰਤੀ ਲਿਟਰ ਹੁੰਦੀ ਹੈ ਪਰ ਜਦੋਂ ਉਹ ਵੱਡੀਆਂ ਵਪਾਰਕ ਕੰਪਨੀਆਂ ਰਾਹੀਂ ਸ਼ਹਿਰਾਂ ’ਚ ਪੁੱਜਦਾ ਹੈ, ਤਾਂ ਉਸ ਦੀ ਕੀਮਤ 50 ਰੁਪਏ ਪ੍ਰਤੀ ਲਿਟਰ ਤੋਂ ਵੀ ਜ਼ਿਆਦਾ ਹੋ ਜਾਂਦੀ ਹੈ।

ਰਾਕੇਸ਼ ਟਿਕੈਤ ਨੇ ਕਿਹਾ ਕਿ ਉਹ ਦੇਸ਼ ਵਿੱਚ ਅਜਿਹੇ ਹਾਲਾਤ ਪੈਦਾ ਨਹੀਂ ਹੋਣ ਦੇਣਗੇ। ਕਿਸਾਨਾਂ ਨੂੰ ਸਿਰਫ਼ ਇਸੇ ਗੱਲ ਦੀ ਚਿੰਤਾ ਹੈ। ਅਸੀਂ ਇਹ ਨਹੀਂ ਹੋਣ ਦੇਵਾਂਗੇ ਕਿ ਇਸ ਦੇਸ਼ ਦੀ ਫ਼ਸਲ ਨੂੰ ਕਾਰਪੋਰੇਟ ਕੰਟਰੋਲ ਕਰੇ।

ਉਨ੍ਹਾਂ ਕਿਹਾ ਕਿ ਗਾਂਧੀ ਜੀ ਨੇ ਅੰਗਰੇਜ਼ਾਂ ਨੂੰ ਭਾਰਤ ਤੋਂ ਭਜਾਉਣ ਲਈ ਚਰਖਾ ਵਰਤਿਆ ਸੀ। ਅਸੀਂ ਹੁਣ ਉਸੇ ਚਰਖੇ ਦੀ ਵਰਤੋਂ ਕਰ ਕੇ ਕਾਰਪੋਰੇਟ ਅਦਾਰਿਆਂ ਨੂੰ ਭਜਾਵਾਂਗੇ। ਅਸੀਂ ਹਮਾਇਤ ਲੈਣ ਲਈ ਹੁਣ ਮਹਾਤਮਾ ਗਾਂਧੀ ਦੀ ਜੱਦੀ ਧਰਤੀ ਗੁਜਰਾਤ ਜਾਵਾਂਗੇ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ