ਕਿਸਾਨਾਂ ਵੱਲੋਂ ਅੱਜ ਦੇਸ਼ ਭਰ ‘ਚ ਮਨਾਇਆ ਜਾਵੇਗਾ ਦਮਨ ਵਿਰੋਧੀ ਦਿਵਸ

Farmers-to-observe-Anti-Repression-Day-across-the-country-today

ਇੱਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ‘ਤੇ ਡਟੇ ਹੋਏ ਹਨ ਤੇ ਦੂਜੇ ਪਾਸੇ ਸਰਕਾਰ ਸੋਧ ਦੀ ਗੱਲ ਕਰ ਰਹੀ ਹੈ। ਇਸ ਦੌਰਾਨ ਅੱਜ ਕਿਸਾਨ ‘ਦਮਨ ਵਿਰੋਧੀ ਦਿਵਸ’ ਮਨਾਉਣਗੇ।

ਇਸ ਵਿੱਚ ਕਿਸਾਨ ਅੰਦੋਲਨ ‘ਤੇ ਹੋ ਰਹੇ ਜਬਰ ਦਾ ਵਿਰੋਧ ਕੀਤਾ ਜਾਏਗਾ। ਅੱਜ ਸਾਰੀਆਂ ਤਹਿਸੀਲ ਅਤੇ ਜ਼ਿਲ੍ਹਾ ਹੈੱਡਕੁਆਰਟਰਾਂ ਵਿਖੇ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦਿੱਤੇ ਜਾਣਗੇ। ਇਸ ‘ਚ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਜਾਵੇਗੀ ਕਿ ਸੰਵਿਧਾਨਿਕ ਅਧਿਕਾਰਾਂ ਦਾ ਘਾਣ ਨਾ ਕੀਤਾ ਜਾਵੇ, ਜੇਲ੍ਹ ‘ਚ ਬੰਦ ਨਿਰਦੋਸ਼ ਲੋਕਾਂ ਨੂੰ ਰਿਹਾਅ ਕੀਤਾ ਜਾਵੇ, ਕੇਸ ਰੱਦ ਹੋਣ, ਨੋਟਿਸ ਜਾਰੀ ਕਰਨੇ ਬੰਦ ਕੀਤੇ ਜਾਣ ਅਤੇ ਬੈਰੀਅਰਾਂ ‘ਤੇ ਕੀਤੀ ਗਈ ਘੇਰਾਬੰਦੀ ਵੀ ਹਟਾਈ ਜਾਵੇ।

ਸਿੰਘੂ ਸਰਹੱਦ ‘ਤੇ ਸ਼ਹੀਦ ਭਗਤ ਸਿੰਘ ਦੇ ਪਰਿਵਾਰਕ ਮੈਂਬਰ ਭਤੀਜੇ ਅਭੈ ਸੰਧੂ, ਤੇਜੀ ਸੰਧੂ, ਅਨੁਪ੍ਰਿਆ ਸੰਧੂ ਅਤੇ ਗੁਰਜੀਤ ਕੌਰ ਆਦਿ ਹਾਜ਼ਰ ਸਨ। ਅਭੈ ਸੰਧੂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ 23 ਮਾਰਚ (ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ) ਤੱਕ ਕਿਸਾਨਾਂ ਦੀਆਂ ਮੰਗਾਂ ਨੂੰ ਨਾ ਮੰਨੀਆਂ ਤਾਂ ਉਹ ਕਿਸਾਨਾਂ ਦੇ ਹੱਕ ਵਿੱਚ ਭੁੱਖ ਹੜਤਾਲ ‘ਤੇ ਬੈਠਣਗੇ।

26 ਫਰਵਰੀ ਨੂੰ ਯੁਵਾ ਕਿਸਾਨ ਦਿਵਸ ਦੇ ਦਿਨ ਅੰਦੋਲਨ ਦੀ ਕਮਾਨ ਨੌਜਵਾਨਾਂ ਦੇ ਹੱਥਾਂ ‘ਚ ਹੋਵੇਗੀ।  27 ਫਰਵਰੀ ਨੂੰ ਗੁਰੂ ਰਵਿਦਾਸ ਜੈਅੰਤੀ ਤੇ ਚੰਦਰਸ਼ੇਖਰ ਆਜ਼ਾਦ ਦੇ ਸ਼ਹੀਦੀ ਦਿਵਸ ‘ਤੇ ਮਜ਼ਦੂਰ-ਕਿਸਾਨ ਏਕਤਾ ਦਿਵਸ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ