ਕਿਸਾਨਾਂ ਦੇ ਅੱਜ ‘ਚੱਕਾ ਜਾਮ’ ਨੂੰ ਲੈ ਕੇ ਹਾਈ ਅਲਰਟ ‘ਤੇ ਦਿੱਲੀ ਪੁਲਿਸ

Farmers-chakka-jam-today-delhi-police-on-high-alert-to-avoid-red-fort-like-incident

ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ 73 ਦਿਨਾਂ ਤੋਂ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਦੌਰਾਨ ਅੰਦੋਲਨਕਾਰੀ ਕਿਸਾਨ ਦਿੱਲੀ, ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਨੂੰ ਛੱਡ ਕੇ ਪੂਰੇ ਦੇਸ਼ ਵਿੱਚ ਰਾਜਮਾਰਗਾਂ ਨੂੰ ਜਾਮ ਕਰਨ ਦੀ ਯੋਜਨਾ ਬਣਾ ਰਹੇ ਹਨ |

ਖੇਤੀਬਾੜੀ ਮੰਤ੍ਰੀ ਤੋਮਰ : ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਇਹ ਦੱਸਣ ਲਈ ਤਿਆਰ ਨਹੀਂ ਹਨ ਕਿ ਇਨ੍ਹਾਂ ਖੇਤੀ ਕਾਨੂੰਨਾਂ’ ਵਿਚ ‘ਕਾਲਾ’ ਕੀ ਹੈ, ਜਿਸ ਵਿਚ ਸਰਕਾਰ ਨੂੰ ਸੁਧਾਰ ਕਰਨਾ ਚਾਹੀਦਾ ਹੈ।

ਦੂਜੇ ਪਾਸੇ ਵਿਰੋਧੀ ਪਾਰਟੀਆਂ ਨੇ ਇੱਕ ਨਵੇਂ ਕਾਨੂੰਨ ਦੀ ਮੰਗ ਕੀਤੀ ਅਤੇ ਇੱਕ ਕਾਂਗਰਸ ਸੰਸਦ ਮੈਂਬਰ ਨੇ ਮੌਜੂਦਾ ਕਾਨੂੰਨਾਂ ਨੂੰ ਕਿਸਾਨਾਂ ਲਈ ਮੌਤ ਦਾ ਵਰੰਟ ਦੱਸਿਆ ਹੈ। ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਕਿਸਾਨਾਂ ਲਈ ਮੌਤ ਦਾ ਫ਼ਰਮਾਨ ਦੱਸਿਆ ਹੈ।

ਸੜਕਾਂ ‘ਤੇ ਜਗ੍ਹਾ-ਜਗ੍ਹਾ ਸੁਰੱਖਿਆ ਵਧਾ ਦਿੱਤੀ ਗਈ ਹੈ। ਕਿਸਾਨਾਂ ਵੱਲੋਂ ਦਿੱਲੀ ਵਿੱਚ ‘ਚੱਕਾ ਜਾਮ’ ਨਾ ਕਰਨ ਦੇ ਐਲਾਨ ਦੇ ਬਾਵਜੂਦ ਪਹਿਲਾਂ ਨਾਲੋਂ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਵਧੇਰੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਕਿਸਾਨਾਂ ਵੱਲੋਂ ਦੁਪਹਿਰ 12 ਵਜੇ ਤੋਂ ਦੁਪਹਿਰ 3 ਵਜੇ ਤੱਕ ‘ਚੱਕਾ ਜਾਮ’ ਕੀਤਾ ਜਾਵੇਗਾ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ