ਕਰਨਾਲ ਵਿਖੇ ਕਿਸਾਨਾਂ ਦਾ ਧਰਨਾ ਸ਼ੁੱਕਰਵਾਰ ਨੂੰ ਚੌਥੇ ਦਿਨ ਵਿੱਚ ਦਾਖਲ

Karnal Dharna

ਕਰਨਾਲ ਮਿੰਨੀ ਸਕੱਤਰੇਤ ਦੇ ਬਾਹਰ ਪੁਲਿਸ ਲਾਠੀਚਾਰਜ ਦੇ ਖਿਲਾਫ ਕਿਸਾਨਾਂ ਦਾ ਧਰਨਾ ਸ਼ੁੱਕਰਵਾਰ ਨੂੰ ਚੌਥੇ ਦਿਨ ਵਿੱਚ ਦਾਖਲ ਹੋ ਗਿਆ।

ਪ੍ਰਸ਼ਾਸਨ ਦੇ ਸੂਤਰਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਅਤੇ ਕਿਸਾਨਾਂ ਦਰਮਿਆਨ ਗੱਲਬਾਤ ਸ਼ੁੱਕਰਵਾਰ ਨੂੰ ਦੁਬਾਰਾ ਸ਼ੁਰੂ ਹੋਣ ਦੀ ਸੰਭਾਵਨਾ ਹੈ। ਕਿਸਾਨ ਆਗੂ ਆਈ ਏ ਐਸ ਅਧਿਕਾਰੀ ਆਯੂਸ਼ ਸਿਨਹਾ ਨੂੰ ਮੁਅੱਤਲ ਕਰਨ ਅਤੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਨ ਦੇ ਮਾਮਲੇ ’ਤੇ ਅੜੇ ਹੋਏ ਹਨ, ਪਰ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੇ ਬਿਨਾਂ ਕੋਈ ਕਾਰਵਾਈ ਨਹੀਂ ਕੀਤੀ ਜਾ ਸਕਦੀ।

ਬੀਕੇਯੂ ਦੇ ਪ੍ਰਧਾਨ ਗੁਰਨਾਮ ਸਿੰਘ ਚਾਰੂਨੀ ਨੇ ਕਿਹਾ ਕਿ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਸੱਦਾ ਨਹੀਂ ਮਿਲਿਆ ਸੀ, ਪਰ ਉਹ ਗੱਲਬਾਤ ਲਈ ਤਿਆਰ ਸਨ ਅਤੇ ਆਈਏਐਸ ਅਧਿਕਾਰੀ ਦੀ ਮੁਅੱਤਲੀ ਚਾਹੁੰਦੇ ਸਨ ਅਤੇ ਓਨੀ ਦੇਰ ਇਥੋਂ ਨਹੀਂ ਜਾਣਗੇ ਜਦੋਂ ਤੱਕ ਓਹਨਾ ਦੀ ਮੰਗ ਪੂਰੀ ਨਹੀਂ ਹੁੰਦੀ । ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸ਼ਨੀਵਾਰ ਨੂੰ ਕਰਨਾਲ ਵਿੱਚ ਐਸਕੇਐਮ ਦੇ ਸਾਰੇ ਨੇਤਾਵਾਂ ਦੀ ਮੀਟਿੰਗ ਬੁਲਾਈ ਸੀ ਤਾਂ ਜੋ ਭਵਿੱਖ ਦੀ ਰਣਨੀਤੀ ਤੈਅ ਕੀਤੀ ਜਾ ਸਕੇ।

ਇਸ ਦੌਰਾਨ, ਇੱਥੇ ਮਿੰਨੀ ਸਕੱਤਰੇਤ ਦੇ ਬਾਹਰ ਅਤੇ ਅੰਦਰ ਭਾਰੀ ਸੁਰੱਖਿਆ ਬਲ ਤੈਨਾਤ ਕੀਤਾ ਗਿਆ ਹੈ ।

 

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ