ਦੇਸ਼ ਭਰ ‘ਚ ਅੱਜ ਚਾਰ ਘੰਟੇ ਲਈ ਰੋਕੀਆਂ ਜਾਣਗੀਆਂ ਰੇਲਾਂ

Farmers-rail-roko-protest-farmers-to-hold-4-hour-protest-at-12-pm

ਕਿਸਾਨ ਜਥੇਬੰਦੀਆਂ ਵੱਲੋਂ ਚਾਰ ਘੰਟੇ ਲਈ ਰੇਲ ਰੋਕੋ ਅਭਿਆਨ ਚਲਾਇਆ ਜਾਵੇਗਾ। ਕਿਸਾਨਾਂ ਦੇ ਇਸ ਅੰਦੋਲਨ ਨੂੰ ਦੇਖਦਿਆਂ ਰੇਲਵੇ ਨੇ ਸੁਰੱਖਿਆ ਵਿਵਸਥਾ ਵਧਾ ਦਿੱਤੀ ਹੈ। ਕਿਸੇ ਵੀ ਅਣਹੋਣੀ ਦੇ ਖਦਸ਼ੇ ਨੂੰ ਦੇਖਦਿਆਂ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ।

ਇਸ ਦੌਰਾਨ ਵੱਡੀ ਗਿਣਤੀ ‘ਚ ਕਿਸਾਨ ਸ਼ਾਮਲ ਹੋਣਗੇ। ਉਨ੍ਹਾਂ ਕਿਸਾਨਾਂ-ਮਜ਼ਦੂਰਾਂ ਅਤੇ ਹਰ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ‘ਚ ਧਰਨੇ ‘ਚ ਪਹੁੰਚ ਕੇ ਟਰੇਨਾਂ ਰੋਕਣ ਦੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ।

ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ 18 ਫਰਵਰੀ ਨੂੰ ਦੇਸ਼ ਭਰ ‘ਚ 12 ਤੋਂ 4 ਵਜੇ ਤੱਕ ਰੇਲਵੇ ਟਰੈਕਾਂ ‘ਤੇ ਧਰਨੇ ਦਿੱਤੇ ਜਾ ਰਹੇ ਹਨ ਅਤੇ ਇਸੇ ਤਹਿਤ ਪੰਜਾਬ ਵਿੱਚ ਵੀ ਕਿਸਾਨਾਂ ਵੱਲੋਂ ਰੇਲਵੇ ਲਾਈਨਾਂ ‘ਤੇ 4 ਘੰਟਿਆਂ ਲਈ ਸ਼ਾਂਤੀਪੂਰਵਕ ਧਰਨਾ ਲਾਇਆ ਜਾ ਰਿਹਾ ਹੈ ਅਤੇ ਟਰੇਨਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਮੁਹਿੰਮ ਦੇ ਮੱਦੇਨਜ਼ਰ ਰੇਲਵੇ ਨੇ ਦੇਸ਼ ਭਰ ਵਿੱਚ ਰੇਲਵੇ ਪ੍ਰੋਟੈਕਸ਼ਨ ਸਪੈਸ਼ਲ ਫੋਰਸਿਜ਼ ਦੀਆਂ 20 ਵਾਧੂ ਕੰਪਨੀਆਂ ਨੂੰ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ ‘ਤੇ ਕੇਂਦ੍ਰਤ ਕਰਦਿਆਂ ਤਾਇਨਾਤ ਕੀਤਾ ਹੈ।

ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਜੇਲ੍ਹਾਂ ‘ਚ ਬੰਦ ਅੰਦੋਲਨਕਾਰੀਆਂ ਅਤੇ ਮਜ਼ਦੂਰ ਅਧਿਕਾਰ ਕਾਰਕੁੰਨ ਨੌਦੀਪ ਕੌਰ ਨੂੰ ਜਲਦ ਤੋਂ ਜਲਦ ਰਿਹਾਅ ਕੀਤਾ ਜਾਵੇ ਅਤੇ ਉਸ ਉੱਪਰ ਤਸ਼ੱਦਦ ਕਰਨ ਵਾਲੇ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅੰਦੋਲਨਕਾਰੀਆਂ ਨੂੰ ਜਲਦ ਰਿਹਾਅ ਨਾ ਕੀਤਾ ਤਾਂ ਯੂਨੀਅਨ ਵਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

 

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ