ਕੋਰੋਨਾ ਦੇ ਕਹਿਰ ‘ਚ ਅੰਦੋਲਨ ਖਤਮ ਕਰਾਉਣ ਦੀ ਤਿਆਰੀ, ਸਰਕਾਰ ਦੀ ਹਿੱਲਜੁੱਲ ਵੇਖ ਕਿਸਾਨਾਂ ਦਾ ਵੱਡਾ ਐਲਾਨ

Farmers ready to end agitation in Corona's wrath

ਦਿੱਲੀ: ਮੀਡੀਆ ਰਿਪੋਰਟਾਂ ਵਿੱਚ ਚਰਚਾ ਹੈ ਕਿ ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਸਰਕਾਰ ਪਿਆਰ ਜਾਂ ਫਿਰ ਸਖਤੀ ਨਾਲ ਕਿਸਾਨ ਅੰਦੋਲਨ ਖਤਮ ਕਰਾਉਣ ਦੀ ਤਿਆਰੀ ਕਰ ਰਹੀ ਹੈ। ਇਨ੍ਹਾਂ ਰਿਪੋਰਟਾਂ ਮਗਰੋਂ ਕਿਸਾਨ ਵੀ ਚੌਕਸ ਹੋ ਗਏ ਹਨ।

ਕਿਸਾਨ ਲੀਡਰ ਡਾ. ਦਰਸ਼ਨਪਾਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਨੇ ਫੈਸਲਾ ਕੀਤਾ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਲੰਬੀ ਲੜਾਈ ਦਾ ਤਹੱਈਆ ਕਰਕੇ ਬੈਠੇ ਕਿਸਾਨ ਲੌਕਡਾਊਨ ਦੌਰਾਨ ਵੀ ਆਪਣੀ ਹੋਂਦ ਦੀ ਲੜਾਈ ਖ਼ਾਤਰ ਲਾਏ ਮੋਰਚਿਆਂ ਵਿੱਚ ਡਟੇ ਰਹਿਣਗੇ। ਕਿਸਾਨਾਂ ਵੱਲੋਂ ਭਾਜਪਾ ਤੇ ਸਾਥੀ ਦਲਾਂ ਦੇ ਬਾਈਕਾਟ ਦਾ ਦੌਰ ਵੀ ਜਾਰੀ ਰੱਖਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਤਿੰਨੋਂ ਖੇਤੀ ਬਿੱਲ ਲੌਕਡਾਊਨ ਸਮੇਂ ਇਸ ਨੀਅਤ ਨਾਲ ਲਿਆਂਦੇ ਸਨ ਕਿ ਉਨ੍ਹਾਂ ਦਾ ਸਖ਼ਤ ਵਿਰੋਧ ਨਹੀਂ ਹੋਵੇਗਾ ਪਰ ਕਿਸਾਨਾਂ ਨੇ ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਅੰਦੋਲਨ ਸ਼ੁਰੂ ਕੀਤਾ ਜੋ ਉਨ੍ਹਾਂ ਦੀ ਹੋਂਦ ਦੀ ਲੜਾਈ ਬਣ ਗਿਆ ਹੈ।

ਸੂਤਰਾਂ ਦਾ ਕਹਿਣਾ ਹੈ ਕਿ ਸਿੰਘੂ ਤੇ ਟਿੱਕਰੀ ਬਾਰਡਰ ਉੱਤੇ ਬੈਠੇ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰਨ ਲਈ ਸਰਕਾਰ ਪਹਿਲਾਂ ਪਿਆਰ ਨਾਲ ਸਮਝਾਏਗੀ। ਜੇ ਕਿਸਾਨ ਆਪਣੀ ਜ਼ਿਦ ’ਤੇ ਅੜੇ ਰਹੇ, ਤਾਂ ਉਨ੍ਹਾਂ ਨੂੰ ਨੀਮ ਫ਼ੌਜੀ ਬਲਾਂ ਤੇ ਪੁਲਿਸ ਦੀ ਮਦਦ ਨਾਲ ਹਟਾਇਆ ਜਾ ਸਕਦਾ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ