ਦਿੱਲੀ ਮੋਰਚੇ ਦੇ ਤਿੰਨ ਮਹੀਨੇ ਪੂਰੇ ਹੋਣ ‘ਤੇ ਕਿਸਾਨਾਂ ਵੱਲੋਂ ਅੱਜ ਮਨਾਇਆ ਜਾਵੇਗਾ ‘ਯੁਵਾ ਕਿਸਾਨ ਦਿਵਸ’

Farmers-to-be-celebrate-youth-farmers-day-today-after-three-months-of-delhi-morcha

ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 94 ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ। ਇੱਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ‘ਤੇ ਡਟੇ ਹੋਏ ਹਨ ਤੇ ਦੂਜੇ ਪਾਸੇ ਸਰਕਾਰ ਸੋਧ ਦੀ ਗੱਲ ਕਰ ਰਹੀ ਹੈ। ਇਸ ਦੌਰਾਨ ਅੱਜ ਕਿਸਾਨ ‘ਯੁਵਾ ਕਿਸਾਨ ਦਿਵਸ’ ਮਨਾਉਣਗੇ।

ਅੱਜ ਯੁਵਾ ਕਿਸਾਨ ਦਿਵਸ ਦੇ ਦਿਨ ਅੰਦੋਲਨ ਦੀ ਕਮਾਨ ਨੌਜਵਾਨਾਂ ਦੇ ਹੱਥਾਂ ‘ਚ ਹੋਵੇਗੀ ਤੇ ਸਾਰੇ ਮੰਚ ਨੌਜਵਾਨਾਂ ਨੂੰ ਸਮਰਪਿਤਹੋਣਗੇ। ਇਸ ਦੇ ਨਾਲ ਹੀ 27 ਫਰਵਰੀ ਨੂੰ ਗੁਰੂ ਰਵਿਦਾਸ ਜੈਅੰਤੀ ਤੇ ਚੰਦਰਸ਼ੇਖਰ ਆਜ਼ਾਦ ਦੇ ਸ਼ਹੀਦੀ ਦਿਵਸ ‘ਤੇ ਮਜ਼ਦੂਰ-ਕਿਸਾਨ ਏਕਤਾ ਦਿਵਸ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

ਸਿੰਘੂ ਸਰਹੱਦ ‘ਤੇ ਸ਼ਹੀਦ ਭਗਤ ਸਿੰਘ ਦੇ ਪਰਿਵਾਰਕ ਮੈਂਬਰ ਭਤੀਜੇ ਅਭੈ ਸੰਧੂ, ਤੇਜੀ ਸੰਧੂ, ਅਨੁਪ੍ਰਿਆ ਸੰਧੂ ਅਤੇ ਗੁਰਜੀਤ ਕੌਰ ਆਦਿ ਹਾਜ਼ਰ ਸਨ। ਅਭੈ ਸੰਧੂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ 23 ਮਾਰਚ (ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ) ਤੱਕ ਕਿਸਾਨਾਂ ਦੀਆਂ ਮੰਗਾਂ ਨੂੰ ਮੰਨੀਆਂ ਤਾਂ ਉਹ ਕਿਸਾਨਾਂ ਦੇ ਹੱਕ ਵਿੱਚ ਭੁੱਖ ਹੜਤਾਲ ‘ਤੇ ਬੈਠਣਗੇ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ