ਕਿਸਾਨਾਂ ਵੱਲੋਂ ਤੇਲ ਅਤੇ ਗੈਸ ਦੀਆਂ ਵਧੀਆਂ ਕੀਮਤਾਂ ਖਿਲਾਫ਼ 8 ਜੁਲਾਈ ਨੂੰ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ

Farmers to protest against rising oil and gas prices on July 8

ਸੰਯੁਕਤ ਕਿਸਾਨ ਮੋਰਚਾ (Samyukt Kisan Morcha )ਨੇ ਐਲਾਨ ਕੀਤਾ ਹੈ ਕਿ 19 ਜੁਲਾਈ 2021 ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਸੈਸ਼ਨ ਦੌਰਾਨ (Parliament monsoon session )ਉਹ ਸੰਸਦ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰੇਗਾ। 22 ਜੁਲਾਈ 2021 ਤੋਂ ਹਰ ਦਿਨ ਮੋਰਚੇ ਨਾਲ ਜੁੜੇ ਹਰੇਕ ਸੰਗਠਨ ਦੇ ਪੰਜ ਪ੍ਰਦਰਸ਼ਨਕਾਰੀ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ (Farmers Protest news )ਕਰਨਗੇ। ਸੰਯੁਕਤ ਕਿਸਾਨ ਮੋਰਚਾ ਵਿਰੋਧੀ ਪਾਰਟੀਆਂ ਨੂੰ ਵੀ ਚਿਤਾਵਨੀ-ਪੱਤਰ ਲਿਖੇਗਾ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਵੀ ਸਰਗਰਮੀ ਨਾਲ ਕਿਸਾਨਾਂ ਦੀਆਂ ਮੰਗਾਂ ਲਈ ਆਵਾਜ਼ ਉਠਾਉਣ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧੇ ਖਿਲਾਫ ਦੇਸ਼-ਵਿਆਪੀ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਨਿਰਧਾਰਤ ਜਨਤਕ ਥਾਵਾਂ ‘ਤੇ ਪ੍ਰਦਰਸ਼ਨਕਾਰੀਆਂ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਆਪਣੇ ਵਾਹਨ ਸੜਕ ਦੇ ਕਿਨਾਰੇ ਖੜੇ ਕਰਨ ਅਤੇ ਖਾਲੀ ਰਸੋਈ ਗੈਸ ਸਿਲੰਡਰਾਂ ਦੇ ਨਾਲ ਆਉਣ।

ਭਾਰਤ ਵਿੱਚ ਅੱਜ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਲਗਭਗ 100 ਰੁਪਏ ਪ੍ਰਤੀ ਲੀਟਰ ਹਨ। ਇਹ ਜ਼ਿਕਰਯੋਗ ਹੈ ਕਿ ਆਮ ਨਾਗਰਿਕਾਂ ਦੁਆਰਾ ਭੁਗਤਾਨ ਕੀਤੇ ਜਾ ਰਹੇ ਬਾਲਣ ਦੀਆਂ ਕੀਮਤਾਂ ਦਾ 65% ਟੈਕਸ ਵਜੋਂ ਸਰਕਾਰ ਕੋਲ ਜਾਂਦਾ ਹੈ। ਸ਼੍ਰੀਲੰਕਾ, ਬੰਗਲਾਦੇਸ਼ ਅਤੇ ਨੇਪਾਲ ਵਰਗੇ ਸਾਡੇ ਗੁਆਂਢੀ ਦੇਸ਼ਾਂ ਸਣੇ ਦੂਜੇ ਦੇਸ਼ਾਂ ਨਾਲੋਂ ਇਸ ਵੇਲੇ ਭਾਰਤ ਵਿਚ ਤੇਲ ਦੀਆਂ ਕੀਮਤਾਂ ਕਾਫ਼ੀ ਜ਼ਿਆਦਾ ਹਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ