ਕਿਸਾਨਾਂ ਵੱਲੋਂ ਅੱਜ ਮਜ਼ਦੂਰ-ਕਿਸਾਨ ਏਕਤਾ ਦਿਵਸ ਮਨਾਇਆ ਜਾਵੇਗਾ

Farmers-will-celebrate-Labour-Kisan-Ekta-Diwas-today

ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 94 ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ। ਇੱਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ‘ਤੇ ਡਟੇ ਹੋਏ ਹਨ ਤੇ ਦੂਜੇ ਪਾਸੇ ਸਰਕਾਰ ਸੋਧ ਦੀ ਗੱਲ ਕਰ ਰਹੀ ਹੈ।

ਅੱਜ ਕਿਸਾਨਾਂ ਵੱਲੋਂ ਗੁਰੂ ਰਵਿਦਾਸ ਜੈਅੰਤੀ ਤੇ ਚੰਦਰਸ਼ੇਖਰ ਆਜ਼ਾਦ ਦੇ ਸ਼ਹੀਦੀ ਦਿਵਸ ‘ਤੇ ਮਜ਼ਦੂਰ-ਕਿਸਾਨ ਏਕਤਾ ਦਿਵਸ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਤੋਂ ਬਾਅਦ 28 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਦੁਬਾਰਾ ਹੋਵੇਗੀ ਅਤੇ ਇਸ ਦੌਰਾਨ ਸੰਘਰਸ਼ ਦਾ ਨਵਾਂ ਪ੍ਰੋਗਰਾਮ ਉਲੀਕਿਆ ਜਾਵੇਗਾ।

ਯੁਵਾ ਕਿਸਾਨ ਦਿਵਸ ਦੇ ਦਿਨ ਅੰਦੋਲਨ ਦੀ ਕਮਾਨ ਨੌਜਵਾਨਾਂ ਦੇ ਹੱਥਾਂ ‘ਚ ਦਿੱਤੀ ਗਈ  ਤੇ ਸਾਰੇ ਮੰਚ ਨੌਜਵਾਨਾਂ ਨੂੰ ਸਮਰਪਿਤ ਕੀਤੇ ਗਏ। ਦੱਸ ਦੇਈਏ ਕਿ ਮੰਗਲਵਾਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਸਾਨਾਂ ਵੱਲੋਂ ਪੱਗੜੀ ਸੰਭਾਲ ਦਿਵਸ ਮਨਾਇਆ ਗਿਆ ਸੀ। ਸਿੰਘੂ ਸਰਹੱਦ ‘ਤੇ ਸ਼ਹੀਦ ਭਗਤ ਸਿੰਘ ਦੇ ਪਰਿਵਾਰਕ ਮੈਂਬਰ ਭਤੀਜੇ ਅਭੈ ਸੰਧੂ, ਤੇਜੀ ਸੰਧੂ, ਅਨੁਪ੍ਰਿਆ ਸੰਧੂ ਅਤੇ ਗੁਰਜੀਤ ਕੌਰ ਆਦਿ ਹਾਜ਼ਰ ਸਨ। ਅਭੈ ਸੰਧੂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ 23 ਮਾਰਚ (ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ) ਤੱਕ ਕਿਸਾਨਾਂ ਦੀਆਂ ਮੰਗਾਂ ਨੂੰ ਮੰਨੀਆਂ ਤਾਂ ਉਹ ਕਿਸਾਨਾਂ ਦੇ ਹੱਕ ਵਿੱਚ ਭੁੱਖ ਹੜਤਾਲ ‘ਤੇ ਬੈਠਣਗੇ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ