ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 94 ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ। ਇੱਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ‘ਤੇ ਡਟੇ ਹੋਏ ਹਨ ਤੇ ਦੂਜੇ ਪਾਸੇ ਸਰਕਾਰ ਸੋਧ ਦੀ ਗੱਲ ਕਰ ਰਹੀ ਹੈ।
ਅੱਜ ਕਿਸਾਨਾਂ ਵੱਲੋਂ ਗੁਰੂ ਰਵਿਦਾਸ ਜੈਅੰਤੀ ਤੇ ਚੰਦਰਸ਼ੇਖਰ ਆਜ਼ਾਦ ਦੇ ਸ਼ਹੀਦੀ ਦਿਵਸ ‘ਤੇ ਮਜ਼ਦੂਰ-ਕਿਸਾਨ ਏਕਤਾ ਦਿਵਸ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਤੋਂ ਬਾਅਦ 28 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਦੁਬਾਰਾ ਹੋਵੇਗੀ ਅਤੇ ਇਸ ਦੌਰਾਨ ਸੰਘਰਸ਼ ਦਾ ਨਵਾਂ ਪ੍ਰੋਗਰਾਮ ਉਲੀਕਿਆ ਜਾਵੇਗਾ।
ਯੁਵਾ ਕਿਸਾਨ ਦਿਵਸ ਦੇ ਦਿਨ ਅੰਦੋਲਨ ਦੀ ਕਮਾਨ ਨੌਜਵਾਨਾਂ ਦੇ ਹੱਥਾਂ ‘ਚ ਦਿੱਤੀ ਗਈ ਤੇ ਸਾਰੇ ਮੰਚ ਨੌਜਵਾਨਾਂ ਨੂੰ ਸਮਰਪਿਤ ਕੀਤੇ ਗਏ। ਦੱਸ ਦੇਈਏ ਕਿ ਮੰਗਲਵਾਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਸਾਨਾਂ ਵੱਲੋਂ ਪੱਗੜੀ ਸੰਭਾਲ ਦਿਵਸ ਮਨਾਇਆ ਗਿਆ ਸੀ। ਸਿੰਘੂ ਸਰਹੱਦ ‘ਤੇ ਸ਼ਹੀਦ ਭਗਤ ਸਿੰਘ ਦੇ ਪਰਿਵਾਰਕ ਮੈਂਬਰ ਭਤੀਜੇ ਅਭੈ ਸੰਧੂ, ਤੇਜੀ ਸੰਧੂ, ਅਨੁਪ੍ਰਿਆ ਸੰਧੂ ਅਤੇ ਗੁਰਜੀਤ ਕੌਰ ਆਦਿ ਹਾਜ਼ਰ ਸਨ। ਅਭੈ ਸੰਧੂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ 23 ਮਾਰਚ (ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ) ਤੱਕ ਕਿਸਾਨਾਂ ਦੀਆਂ ਮੰਗਾਂ ਨੂੰ ਮੰਨੀਆਂ ਤਾਂ ਉਹ ਕਿਸਾਨਾਂ ਦੇ ਹੱਕ ਵਿੱਚ ਭੁੱਖ ਹੜਤਾਲ ‘ਤੇ ਬੈਠਣਗੇ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…