ਕਾਨਪੁਰ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 17 ਲੋਕਾਂ ਦੀ ਮੌਤ, 4 ਜ਼ਖਮੀ

Fatal-road-accident-in-Kanpur

ਮੰਗਲਵਾਰ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਕਰੀਬ 17 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਚਾਰ ਲੋਕਾਂ ਦਾਹੈਲਟ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ। ਜਿੰਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਚੇਂਡੀ ਵਿਚ ਮਿੰਨੀ ਬੱਸ ਅਤੇ ਆਟੋ ਵਿਚਕਾਰ ਸਿੱਧੀ ਟੱਕਰ ਹੋ ਗਈ, ਇਸ ਭਿਆਨਕ ਟੱਕਰ ਤੋਂ ਬਾਅਦ ਬੱਸ ਬੇਕਾਬੂ ਹੋ ਕੇ ਪੁਲ ਤੋਂ ਹੇਠਾਂ ਡਿੱਗ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਵਿੱਚ ਬਹੁਤੇ ਮਜ਼ਦੂਰ ਹਨ, ਜੋ ਬਿਸਕੁਟ ਫੈਕਟਰੀ ਵਿੱਚ ਕੰਮ ਕਰਦੇ ਸਨ। ਉਹ ਆਟੋ ਵਿਚ ਸਵਾਰ ਸਨ।

ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਨੂੰ ਘਟਨਾ ਵਿੱਚ ਰਾਹਤ ਕਾਰਜ ਕਰਨ ਦੇ ਨਾਲ ਨਾਲ ਜ਼ਖਮੀਆਂ ਦਾ ਬਿਹਤਰ ਇਲਾਜ ਮੁਹੱਈਆ ਕਰਵਾਉਣ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਮ੍ਰਿਤਕਾਂ ਦੇ ਪਰਿਵਾਰ ਨੂੰ ਹਰੇਕ ਨੂੰ 2 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਪੰਜਾਹ-ਪੰਜਾਹ ਹਜ਼ਾਰ ਰੁਪਏ ਦਿੱਤੇ ਜਾਣਗੇ। ਮੋਦੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਸੋਗ ਜ਼ਾਹਰ ਕੀਤਾ ਅਤੇ ਜ਼ਖਮੀਆਂ ਦੇ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ