Delhi Weather News: ਦਿੱਲੀ ਐੱਨ.ਸੀ.ਆਰ. ਵਿੱਚ ਵੱਧਦੀ ਹੋਈ ਗਰਮੀ ਨੂੰ ਦੇਖਕੇ ਮੌਸਮ ਵਿਭਾਗ ਵਲੋਂ ਹਾਈ-ਅਲਰਟ

fierce-heat-in-delhi-ncr-orange-alert-issued
Delhi Weather News: ਰਾਸ਼ਟਰੀ ਰਾਜਧਾਨੀ ਦਿੱਲੀ-ਐੱਨ.ਸੀ.ਆਰ ‘ਚ ਅੱਜ ਭਾਵ ਮੰਗਲਵਾਰ ਸਵੇਰ ਤੋਂ ਹੀ ਗਰਮੀ ਦਾ ਕਹਿਰ ਦੇਖਿਆ ਗਿਆ। ਇਸ ਤੋਂ ਇਲਾਵਾ ਦਿੱਲੀ ‘ਚ ਵੀ ਲੂ ਦਾ ਪ੍ਰਕੋਪ ਵੀ ਜਾਰੀ ਹੈ। ਮੌਸਮ ਵਿਭਾਗ ਨੇ ਅੱਜ ਦਿੱਲੀ ਦੇ ਕੁਝ ਹਿੱਸਿਆਂ ‘ਚ ਓਰੇਂਜ ਅਲਰਟ ਜਾਰੀ ਕੀਤਾ ਹੈ। ਦਿੱਲੀ ‘ਚ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਤੱਕ ਪਹੁੰਚ ਗਿਆ ਹੈ ਅਤੇ ਇੱਥੇ ਸਵੇਰ ਦੀ ਸੈਰ ‘ਤੇ ਨਿਕਲੇ ਲੋਕ ਗਰਮੀ ਤੋਂ ਪਰੇਸ਼ਾਨ ਦੇਖੇ ਗਏ। ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਦਿੱਲੀ ‘ਚ ਤਾਪਮਾਨ 46 ਜਾਂ 47 ਡਿਗਰੀ ਤੱਕ ਪਹੁੰਚ ਸਕਦਾ ਹੈ।

ਇਹ ਵੀ ਪੜੋ: Corona in Rajasthan: ਰਾਜਸਥਾਨ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, ਮਰੀਜ਼ਾਂ ਦੀ ਗਿਣਤੀ 7370 ਤੋਂ ਪਾਰ

ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਉੱਤਰ ਭਾਰਤ ‘ਚ ਗਰਮੀ ਨੂੰ ਦੇਖਦੇ ਹੋਏ ਰੈੱਡ ਅਲਰਟ ਜਾਰੀ ਕੀਤਾ ਹੈ, ਜਿੱਥੇ ਲੂ ਦਾ ਪ੍ਰਕੋਪ ਵੀ ਆਪਣੇ ਸਿਖਰ ‘ਤੇ ਹੋ ਸਕਦਾ ਹੈ। ਆਈ.ਐੱਮ.ਡੀ ਨੇ ਸੋਮਵਾਰ ਨੂੰ ਕਿਹਾ ਸੀ ਕਿ ਉੱਤਰ ਭਾਰਤ ਦੇ ਕਈ ਹਿੱਸਿਆਂ ‘ਚ 29-30 ਮਈ ਨੂੰ ਧੂੜ ਭਰੀ ਹਨ੍ਹੇਰੀ ਚੱਲਣ ਅਤੇ ਗਰਜ-ਚਮਕ ਦੇ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ, ਜਿਸ ਤੋਂ ਲੂ ਦੇ ਪ੍ਰਕੋਪ ਤੋ ਰਾਹਤ ਮਿਲ ਸਕਦੀ ਹੈ।
ਇਸ ਤੋਂ ਇਲਾਵਾ ਰਾਜਸਥਾਨ ਦੇ ਚੁਰੂ ‘ਚ ਤਾਪਮਾਨ 47.5 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਗਿਆ ਹੈ। ਸੋਮਵਾਰ ਨੂੰ ਰਾਜਸਥਾਨ ਦੇ ਜ਼ਿਆਦਾਤਰ ਹਿੱਸਿਆਂ ‘ਚ ਤਾਪਮਾਨ 45 ਤੋਂ 47 ਡਿਗਰੀ ਦੇ ਵਿਚਾਲੇ ਰਿਹਾ ਹੈ ਜਦਕਿ ਪੰਜਾਬ ਅਤੇ ਹਰਿਆਣਾ ‘ਚ ਵੀ ਲੋਕਾਂ ਨੂੰ ਗਰਮੀ ਦਾ ਪ੍ਰਕੋਪ ਸਹਿਣਾ ਪੈਣਾ ਰਿਹਾ ਹੈ। ਹਰਿਆਣਾ ਦੇ ਨਰਨੌਲ ‘ਚ ਵੱਧ ਤੋਂ ਵੱਧ ਤਾਪਮਾਨ 45.8 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਉੱਤਰ ਪ੍ਰਦੇਸ਼ ‘ਚ ਪ੍ਰਯਾਗਰਾਜ 46.3 ਡਿਗਰੀ ਤਾਪਮਾਨ ਦੇ ਨਾਲ ਸਭ ਤੋਂ ਗਰਮ ਸਥਾਨ ਰਿਹਾ।

National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ