ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਖ਼ਿਲਾਫ਼ ਬੋਲਣ ਤੇ ਹਾਰਡ ਕੌਰ ਦੀਆਂ ਮੁਸ਼ਕਿਲਾਂ ਹੋਰ ਵਧੀਆਂ

fir against hard kaur in varanasi police station

ਦੇਸ਼ ਵਿੱਚ ਕਿਸ ਨਾ ਕਿਸੇ ਮਾਮਲੇ ਨੂੰ ਲੈ ਕੇ ਲੋਕਾਂ ਵਿਚਕਾਰ ਵਿਵਾਦ ਛਿੜਦਾ ਹੀ ਰਹਿੰਦਾ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਖਿਲ਼ਾਫ ਬੋਲਣ ਵਾਲੀ ਪੰਜਾਬੀ ਮਸ਼ਹੂਰ ਰੈਪਰ ਹਾਰਡ ਕੌਰ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਇਸ ਮਾਮਲੇ ਨੂੰ ਲੈ ਕੇ ਰੈਪਰ ਹਾਰਡ ਕੌਰ ਦੇ ਖ਼ਿਲਾਫ਼ ਵਾਰਾਣਸੀ ਦੇ ਇੱਕ ਐਡਵੋਕੇਟ ਨੇ ਹਾਰਡ ਕੌਰ ਖਿਲਾਫ ਕੈਂਟ ਥਾਣੇ ਵਿੱਚ ਪਰਚਾ ਦਰਜ ਕਰਵਾਇਆ ਹੈ। ਉਸ ਐਡਵੋਕੇਟ ਨੇ ਹਾਰਡ ਕੌਰ ਉੱਪਰ ਦੋਸ਼ ਲਾਇਆ ਹੈ ਕਿ ਇਹ ਨੇ ਦੇਸ਼ ਦੇ ਸਨਮਾਨਿਤ ਲੋਕ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਖਿਲ਼ਾਫ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕੀਤੀ ਹੈ।

ਐਡਵੋਕੇਟ ਸ਼ਸ਼ਾਂਕ ਸ਼ੇਖਰ ਤ੍ਰਿਪਾਠੀ ਦਾ ਕਹਿਣਾ ਹੈ ਕਿ ਉਹਨਾਂ ਇਸ ਬਾਰੇ ਸੋਸ਼ਲ ਮੀਡੀਆ ਤੋਂ ਪਤਾ ਲੱਗਾ ਹੈ ਕਿ ਇੱਕ ਪੰਜਾਬੀ ਰੈਪਰ ਹਾਰਡ ਕੌਰ ਸੋਸ਼ਲ ਮੀਡਿਆ ਤੇ ਲਗਾਤਾਰ ਖਾਲਿਸਤਾਨ ਦੇ ਮੁੱਦੇ ਨੂੰ ਲੈ ਕੇ ਜੰਮੂ ਅਤੇ ਕਸ਼ਮੀਰ ਅਤੇ ਪੰਜਾਬ ਵਿੱਚ ਲੋਕਾਂ ਨੂੰ ਸਰਕਾਰ ਖ਼ਿਲਾਫ਼ ਭਟਕਾਉਣ ਦਾ ਕੰਮ ਕਰ ਰਹੀ ਹੈ। ਉਹਨਾਂ ਦਾ ਕਹਿਣਾ ਹੈ ਕਿ ਇਹ ਗਾਇਕਾ ਭਾਰਤ ਸਰਕਾਰ ਖ਼ਿਲਾਫ਼ ਯੁੱਧ ਭੜਕਾਉਣ ਦੀ ਸਾਜਿਸ ਵੀ ਕਰ ਰਹੀ ਹੈ।

ਇਹ ਵੀ ਪੜ੍ਹੋ: ਪੀ ਐੱਮ ਮੋਦੀ ਅਤੇ ਅਮਿਤ ਸ਼ਾਹ ਨੇ ਅਟੱਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

ਉਹਨਾਂ ਦੁਆਰਾ ਦਿੱਤੇ ਹੋਏ ਪੱਤਰ ਵਿੱਚ ਇਹ ਵੀ ਲਿਖਿਆ ਹੋਇਆ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਰਤ ਦੀ ਸੈਨਾ ਬਾਰੇ ਵੀ ਇਤਰਾਜ਼ਯੋਗ ਬਿਆਨ ਦੇ ਕੇ ਪੰਜਾਬ ਅਤੇ ਕਸ਼ਮੀਰ ਦੀ ਜਨਤਾ ਨੂੰ ਲਗਾਤਾਰ ਭੜਕਾਇਆ ਜਾ ਰਿਹਾ ਹੈ।