Fire in Corona Hospital News: ਗੁਜਰਾਤ ਦੇ ਅਹਿਮਦਾਬਾਦ ‘ਚ ਕੋਵਿਡ -19 ਹਸਪਤਾਲ ‘ਚ ਲੱਗੀ ਅੱਗ, 8 ਮਰੀਜ਼ਾਂ ਦੀ ਮੌਤ

fire-break-out-in-ahmedabad-shrey-corona-hospital

Fire in Corona Hospital News: ਗੁਜਰਾਤ ਦੇ ਅਹਿਮਦਾਬਾਦ ‘ਚ ਕੋਵਿਡ -19 ਹਸਪਤਾਲ ‘ਚ ਭਾਰੀ ਅੱਗ ਲੱਗਣ ਕਾਰਨ ਇਕ ਵੱਡਾ ਹਾਦਸਾ ਵਾਪਰਿਆ। ਹਸਪਤਾਲ ‘ਚ ਜ਼ੇਰੇ ਇਲਾਜ ਅੱਠ ਮਰੀਜ਼ਾਂ ਦੀ ਮੌਤ ਹੋ ਗਈ। ਇਨ੍ਹਾਂ ਅੱਠ ਮਰੀਜ਼ਾਂ ਵਿੱਚੋਂ ਤਿੰਨ ਔਰਤਾਂ ਹਨ। ਇਹ ਹਾਦਸਾ ਨਵਰੰਗਪੁਰਾ ਦੇ ਸ਼ੈਰੀ ਹਸਪਤਾਲ ‘ਚ ਧਮਾਕੇ ਕਾਰਨ ਵਾਪਰਿਆ।

ਇਹ ਵੀ ਪੜ੍ਹੋ: Corona Virus Vaccine Updates News: ਹੁਣ ਭਾਰਤ ਦੇ ਵਿੱਚ ਜੁਬੀਲੈਂਟ ਜੈਨੇਰਿਕਸ ਨੇ ਲਾਂਚ ਕੀਤੀ Corona Vaccine, ਜਾਣੋ ਕਿੰਨੀ ਹੋਵੇਗੀ ਕੀਮਤ

ਅੱਗ ਲੱਗਣ ਦੀ ਘਟਨਾ ਤੋਂ ਬਾਅਦ ਲਗਭਗ 40 ਮਰੀਜ਼ਾਂ ਨੂੰ ਦੂਜੇ ਹਸਪਤਾਲਾਂ ਵਿੱਚ ਭੇਜਿਆ ਗਿਆ ਹੈ।ਅਧਿਕਾਰੀ ਨੇ ਦੱਸਿਆ ਕਿ ਵੀਰਵਾਰ ਤੜਕੇ ਅਹਿਮਦਾਬਾਦ ਦੇ ਨਵਰੰਗਪੁਰ ਖੇਤਰ ਦੇ ਸ਼ੈਰੀ ਹਸਪਤਾਲ ਵਿੱਚ ਅੱਗ ਲੱਗੀ। ਹਸਪਤਾਲ ‘ਚ ਕੋਵਿਡ -19 ਦੇ ਤਕਰੀਬਨ 40 ਹੋਰ ਮਰੀਜ਼ ਬਚਾਏ ਗਏ ਅਤੇ ਉਨ੍ਹਾਂ ਨੂੰ ਸ਼ਹਿਰ ਦੇ ਇਕ ਹੋਰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

National News in Punjabi ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ