ਦਿੱਲੀ ਵਿੱਚ AIMS ਹਸਪਤਾਲ ਚ ਅੱਗ ਲੱਗੀ, 22 ਅੱਗ ਬੁਝਾਊ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ

Fire-breaks-out-in-aims-in-delhi

ਏਮਜ਼ ਹਸਪਤਾਲ ਦੇ ਕਨਵਰਜ਼ਨ ਬਲਾਕ ਦੀ 9ਵੀਂ ਮੰਜ਼ਿਲ ‘ਤੇ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਅੱਗ ‘ਤੇ ਕਾਬੂ ਪਾਉਣ ਲਈ ਕਈ ਅੱਗ ਬੁਝਾਊ ਗੱਡੀਆਂ ਆ ਚੁੱਕਿਆਂ ਹਨ।

ਅੱਗ ਬੁਝਾਊ ਵਿਭਾਗ ਮੁਤਾਬਕ ਘਟਨਾ ਰਾਤ ਕਰੀਬ 10:30 ਵਜੇ ਦੱਸੀ ਗਈ ਅਤੇ ਤੁਰੰਤ 22 ਫਾਇਰ ਟੈਂਡਰ ਮੌਕੇ ‘ਤੇ ਪਹੁੰਚ ਗਏ। ਇਸ ਦੇ ਨਾਲ ਹੀ ਅਧਿਕਾਰੀਆਂ ਨੇ ਕਿਹਾ ਕਿ ਅੱਗ ਬੁਝਾਉਣ ਦਾ ਕੰਮ ਚੱਲ ਰਿਹਾ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ