ਹਸਪਤਾਲ ਵਿਚ ਲੱਗੀ ਅੱਗ , ਕੋਰੋਨਾ ਪੀੜਤ ਸਮੇਤ 76 ਮਰੀਜ਼ਾਂ ਨੂੰ ਦੂਜੇ ਹਸਪਤਾਲ ਵਿਚ ਕੀਤਾ ਸ਼ਿਫ

Fire-in-hospital,-76-patients,-including-corona-victim

ਹਸਪਤਾਲ ‘ਚ ਅੱਗ ਲੱਗਣ ਨਾਲ 9 ਲੋਕਾਂ ਦੀ ਮੌਤ ਹੋ ਗਈ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।ਇੱਥੇ ਇਲਾਜ ਕੀਤੇ ਜਾ ਰਹੇ ਕਰੀਬ 76 ਮਰੀਜ਼ਾਂ ਨੂੰ ਦੂਜੇ ਹਸਪਤਾਲ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ।

ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਡੀਸੀਪੀ ਪ੍ਰਸ਼ਾਂਤ ਕਦਮ ਨੇ ਦੱਸਿਆ ਕਿ 90 ਤੋਂ 95 ਪ੍ਰਤੀਸ਼ਤ ਮਰੀਜ਼ਾਂ ਨੂੰ ਬਚਾ ਲਿਆ ਗਿਆ ਹੈ ਜਦੋਂਕਿ 10 ਲੋਕਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ।

ਇਸ ਦੌਰਾਨ 70 ਹੋਰ ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਹਸਪਤਾਲ ਪੰਜ ਮੰਜ਼ਿਲਾ ਮਾਲ ਦੀ ਤੀਜੀ ਮੰਜ਼ਲ ‘ਤੇ ਸਥਿਤ ਹੈ। ਇਸ ਹਾਦਸੇ ਦੇ ਸਮੇਂ ਕੋਵਿਡ -19 ਦੇ ਮਰੀਜ਼ਾਂ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਮਰੀਜ਼ ਹਸਪਤਾਲ ਵਿੱਚ ਸਨ।ਅੱਗ ਲੱਗਣ ਨਾਲ ਇਲਾਕੇ ‘ਚ ਸਹਿਮ ਫੈਲ ਗਿਆ। ਘਟਨਾ ਦੀ ਸੂਚਨਾ ਮਿਲਦਿਆ ਹੀ ਮੌਕੇ ‘ਤੇ ਰਾਹਤ ਤੇ ਬਚਾਅ ਟੀਮਾਂ ਭੇਜੀਆਂ ਗਈਆਂ।

ਉਸਨੇ ਕਿਹਾ ਕਿ ਮੈਂ ਪਹਿਲੀ ਵਾਰ ਇੱਕ ਮਾਲ ਦੇ ਅੰਦਰ ਇੱਕ ਹਸਪਤਾਲ ਵੇਖਿਆ ਹੈ। ਜੇਕਰ ਇਥੇ ਹਸਪਤਾਲ ਚਲਾਉਣ ਵਿਚ ਕੋਈ ਬੇਨਿਯਮੀਆਂ ਪਾਏ ਜਾਂਦੇ ਹਨ ਤਾਂ ਕਾਰਵਾਈ ਕੀਤੀ ਜਾਵੇਗੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ