Lockdown in Amritsar: ਅੰਮ੍ਰਿਤਸਰ ਦੇਰ ਰਾਤ ਵਾਪਰੀ ਘਟਨਾ, ਦੋ ਧਿਰਾਂ ਵਿਚਾਲੇ ਚੱਲੀਆਂ ਗੋਲੀਆਂ

firing-in-amritsar-during-lockdown

Lockdown in Amritsar: ਲਾਕ ਡਾਊਨ ਦੌਰਾਨ ਅੰਮ੍ਰਿਤਸਰ ਵਿਚ ਵੀਰਵਾਰ ਦੇਰ ਰਾਤ ਦੋ ਧਿਰਾਂ ਵਿਚਾਲੇ ਜ਼ਬਰਦਸਤ ਝਗੜਾ ਹੋ ਗਿਆ। ਇਸ ਦੌਰਾਨ ਦੋਵਾਂ ਧਿਰਾਂ ਵਲੋਂ ਅੰਨ੍ਹੇਵਾਹ ਗੋਲੀਆਂ ਵੀ ਚਲਾਈਆਂ ਗਈਆਂ। ਫਿਲਹਾਲ ਇਸ ਭੇੜ ਵਿਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਝਗੜਾ ਪੈਸਿਆਂ ਦੇ ਲੈਣ-ਦੇਣ ਕਾਰਨ ਹੋਇਆ ਸੀ। ਸੂਤਰਾਂ ਮੁਤਾਬਕ ਘਟਨਾ ਸੁਲਤਾਨਵਿੰਡ ਰੋਡ ਦੀ ਹੈ, ਜਿੱਥੇ ਬੀਤੀ ਰਾਤ ਕੁਝ ਨੌਜਵਾਨਾਂ ਨੇ ਇਕ ਦੂਜੇ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ।

ਇਹ ਵੀ ਪੜ੍ਹੋ: International Death News: ਕੁਵੈਤ ਵਿੱਚ ਇਕ ਨੌਜਵਾਨ ਦੀ ਮੌਤ, ਪਰਿਵਾਰ ਨੇ ਲਾਸ਼ ਲਿਆਉਣ ਲਈ ਕੀਤੀ ਮੰਗ

ਘਟਨਾ ਤੋਂ ਬਾਅਦ ਥਾਣਾ ਬੀ-ਡਵੀਜ਼ਨ ਦੇ ਇੰਸਪੈਕਟਰ ਗੁਰਵਿੰਦਰ ਸਿੰਘ ਮੌਕੇ ‘ਤੇ ਪਹੁੰਚ ਗਏ। ਇੰਸਪੈਕਟਰ ਗੁਰਵਿੰਦਰ ਸਿੰਘ ਦਾ ਕਹਿਣਾ ਹੈ ਕਿ ਲਾਕ ਡਾਊਨ ਤੋਂ ਪਹਿਲਾਂ ਮੁਲਜ਼ਮਾਂ ਨੇ ਪਾਰਟੀ ਕੀਤੀ ਸੀ ਜਿਸ ‘ਤੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਇਨ੍ਹਾਂ ਦੀ ਆਪਸ ਵਿਚ ਤੂੰ-ਤੂੰ-ਮੈਂ-ਮੈਂ ਹੋ ਗਈ। ਫਿਲਹਾਲ ਪੁਲਸ ਨੇ ਦੋ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਵਾਰਦਾਤ ਵਿਚ ਦਰਜਨ ਤੋਂ ਵੱਧ ਨੌਜਵਾਨ ਸ਼ਾਮਲ ਸਨ।