Corona Virus in India: Corona Virus ਨਾਲ ਭਾਰਤ ਵਿੱਚ ਹੋਈ ਪਹਿਲੀ ਮੌਤ, ਹੁਣ ਤੱਕ 76 ਮਾਮਲਿਆਂ ਦੀ ਪੁਸ਼ਟੀ

first-death-in-india-from-corona-virus

Corona Virus in India: Corona Virus ਦੇ ਤਬਾਹੀ ਕਾਰਨ ਦੇਸ਼ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਕਰਨਾਟਕ ਵਿੱਚ Corona Virus ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਭਾਰਤ ਵਿਚ ਕੋਰੋਨਾ ਵਾਇਰਸ ਨਾਲ ਹੋਈ ਮੌਤ ਦਾ ਇਹ ਪਹਿਲਾ ਕੇਸ ਹੈ। ਇਹ ਮੌਤ ਕਰਨਾਟਕ ਦੇ ਕਲਬੁਰਗੀ ਵਿੱਚ ਹੋਈ। ਮ੍ਰਿਤਕ ਦੀ ਉਮਰ 76 ਸਾਲ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਦੇਸ਼ ਵਿਚ ਹੁਣ ਤੱਕ ਕੋਰੋਨਾ ਵਾਇਰਸ ਦੇ 76 ਮਾਮਲਿਆਂ ਦੀ ਪੁਸ਼ਟੀ ਹੋ ​​ਚੁੱਕੀ ਹੈ।

first-death-in-india-from-corona-virus

ਕਰਨਾਟਕ ਦੇ ਸਿਹਤ ਵਿਭਾਗ ਦੇ ਕਮਿਸ਼ਨਰ ਅਨੁਸਾਰ, 76 ਸਾਲਾ ਸਿਦੀਕੀ ਦੇ ਨਮੂਨੇ ਦੀ ਜਾਂਚ ਕਰਨ ਤੋਂ ਬਾਅਦ Corona Virus ਨਾਲ ਲਾਗ ਹੋਣ ਦੀ ਪੁਸ਼ਟੀ ਹੋਈ ਹੈ। ਹੁਣ ਸਿਹਤ ਵਿਭਾਗ ਇਹ ਪਤਾ ਲਗਾ ਰਿਹਾ ਹੈ ਕਿ ਉਕਤ ਵਿਅਕਤੀ ਕਿੰਨੇ ਵਿਅਕਤੀਆਂ ਦੇ ਸੰਪਰਕ ਵਿੱਚ ਆਇਆ ਸੀ। ਇਸ ਤੋਂ ਇਲਾਵਾ ਤੇਲੰਗਾਨਾ ਸਰਕਾਰ ਨੂੰ ਇਹ ਵੀ ਦੱਸਿਆ ਗਿਆ ਹੈ ਕਿ ਸਿੱਦੀਕੀ Corona Virus ਨਾਲ ਸੰਕਰਮਿਤ ਸੀ। ਅਧਿਕਾਰੀਆਂ ਨੂੰ ਪਤਾ ਲੱਗਿਆ ਹੈ ਕਿ ਸਿੱਦੀਕੀ ਇਲਾਜ ਲਈ ਤੇਲੰਗਾਨਾ ਦੇ ਇਕ ਹਸਪਤਾਲ ਵੀ ਗਏ ਹੋਏ ਸਨ।

first-death-in-india-from-corona-virus

ਭਾਰਤ ਦੇ ਸੱਤ ਰਾਜਾਂ ਵਿੱਚ Corona Virus ਦੇ 16 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਵੀਰਵਾਰ ਨੂੰ ਦੇਸ਼ ਵਿੱਚ ਸੰਕਰਮਿਤ ਲੋਕਾਂ ਦੀ ਗਿਣਤੀ ਵੱਧ ਕੇ 76 ਹੋ ਗਈ ਹੈ। ਸਿਹਤ ਮੰਤਰਾਲੇ ਨੇ ਕਿਹਾ ਕਿ ਇਨ੍ਹਾਂ 16 ਨਵੇਂ ਮਾਮਲਿਆਂ ਵਿਚੋਂ 11 ਕੇਸ ਮਹਾਰਾਸ਼ਟਰ ਤੋਂ ਸਾਹਮਣੇ ਆਏ ਹਨ ਜਦੋਂਕਿ ਇਕ ਕੇਸ ਦਿੱਲੀ, ਲੱਦਾਖ, ਉੱਤਰ ਪ੍ਰਦੇਸ਼ ਅਤੇ ਆਂਧਰਾ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ। ਇਕ ਵਿਦੇਸ਼ੀ ਨਾਗਰਿਕ ਵੀ ਇਸ ਤੋਂ ਸੰਕਰਮਿਤ ਪਾਇਆ ਗਿਆ ਹੈ।

National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ