ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਨੇਤਾ ਦਿਲੀਪ ਗਾਂਧੀ ਦਾ ਦਿੱਲੀ ਹਸਪਤਾਲ ਵਿੱਚ ਕੋਵਿਡ-19 ਕਾਰਨ ਦਿਹਾਂਤ ਹੋ ਗਿਆ

Former-union-minister-and-bjp-leader-dilip-Gandhi-dies-of-covid-19-at-delhi-hospital

ਦਿਲੀਪ ਗਾਂਧੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦਾ ਦਿੱਲੀ ਦੇ ਇਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਇਸ ਦੇ ਇਲਾਵਾ ਉਨ੍ਹਾਂ ਦਾ ਕਈ ਹੋਰ ਬਿਮਾਰੀਆਂ ਦਾ ਇਲਾਜ ਵੀ ਚੱਲ ਰਿਹਾ ਸੀ।

ਪ੍ਰਧਾਨ ਮੰਤਰੀ ਨੇ ਟਵੀਟ ‘ਚ ਲਿਖਿਆ, ‘ਉਨ੍ਹਾਂ ਮਹਾਰਾਸ਼ਟਰ ‘ਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਕਾਫੀ ਯਤਨ ਕੀਤੇ। ਹਾਲ ਹੀ ‘ਚ ਕੋਵਿਡ ਇਨਫੈਕਟਿਡ ਹੋਣ ਦਾ ਪਤਾ ਚੱਲਿਆ ਸੀ ਤੇ ਇਸ ਦੇ ਲਈ ਉਨ੍ਹਾਂ ਦਾ ਇਲਾਜ ਜਾਰੀ ਸੀ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਟਵੀਟ ਕਰਕੇ ਮਰਹੂਮ ਆਗੂ ਨੂੰ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ ਆਪਣੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਲਿਖਿਆ, ‘ਕੇਂਦਰੀ ਮੰਤਰੀ ਤੇ ਪਾਰਟੀ ਦੇ ਸੀਨੀਅਰ ਆਗੂ ਦਿਲੀਪ ਗਾਂਧੀ ਜੀ ਦੇ ਦੇਹਾਂਤ ਦੀ ਦੁਖਦਾਈ ਖ਼ਬਰ ਮਿਲੀ ਹੈ। ਦਿਲੀਪ ਜੀ ਦਾ ਪੂਰਾ ਜੀਵਨ ਜਨਤਾ ਦੀ ਸੇਵਾ ਤੇ ਸੰਗਠਨ ਦੇ ਕੰਮਾਂ ਨੂੰ ਸਮਰਪਿਤ ਰਿਹਾ। ਈਸ਼ਵਰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਇਹ ਦਰਦ ਸਹਿਣ ਦੀ ਤਾਕਤ ਦੇਵੇ। ਓਮ ਸ਼ਾਂਤੀ ਸ਼ਾਂਤੀ ਸ਼ਾਂਤੀ।’

ਭਾਜਪਾ ਨੇਤਾ ਦਿਲੀਪ ਗਾਂਧੀ  ਨੇ ਆਪਣੇ ਕਰੀਅਰ ਦੀ ਸ਼ੁਰੂਆਤ 80 ਦੇ ਦਹਾਕੇ ‘ਚ ਕੀਤੀ ਸੀ। ਭਾਜਪਾ ਨੇਤਾ ਨੇ ਮਹਾਰਾਸ਼ਟਰ ਦੇ ਅਹਿਮਦਨਗਰ ਸੀਟ ਤੋਂ1999 ਤੋਂ ਲੈ ਕੇ ਤਿੰਨ ਵਾਰ ਲੋਕ ਸਭਾ ਚੋਣਾਂ ‘ਚ ਜਿੱਤ ਹਾਸਲ ਕੀਤੀ ਸੀ।ਉਨ੍ਹਾਂ ਨੂੰ 2019 ਦੀਆਂ ਆਮ ਚੋਣਾਂ ਵਿੱਚ ਟਿਕਟ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ