ਦਿਲੀਪ ਗਾਂਧੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦਾ ਦਿੱਲੀ ਦੇ ਇਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਇਸ ਦੇ ਇਲਾਵਾ ਉਨ੍ਹਾਂ ਦਾ ਕਈ ਹੋਰ ਬਿਮਾਰੀਆਂ ਦਾ ਇਲਾਜ ਵੀ ਚੱਲ ਰਿਹਾ ਸੀ।
ਪ੍ਰਧਾਨ ਮੰਤਰੀ ਨੇ ਟਵੀਟ ‘ਚ ਲਿਖਿਆ, ‘ਉਨ੍ਹਾਂ ਮਹਾਰਾਸ਼ਟਰ ‘ਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਕਾਫੀ ਯਤਨ ਕੀਤੇ। ਹਾਲ ਹੀ ‘ਚ ਕੋਵਿਡ ਇਨਫੈਕਟਿਡ ਹੋਣ ਦਾ ਪਤਾ ਚੱਲਿਆ ਸੀ ਤੇ ਇਸ ਦੇ ਲਈ ਉਨ੍ਹਾਂ ਦਾ ਇਲਾਜ ਜਾਰੀ ਸੀ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਟਵੀਟ ਕਰਕੇ ਮਰਹੂਮ ਆਗੂ ਨੂੰ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ ਆਪਣੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਲਿਖਿਆ, ‘ਕੇਂਦਰੀ ਮੰਤਰੀ ਤੇ ਪਾਰਟੀ ਦੇ ਸੀਨੀਅਰ ਆਗੂ ਦਿਲੀਪ ਗਾਂਧੀ ਜੀ ਦੇ ਦੇਹਾਂਤ ਦੀ ਦੁਖਦਾਈ ਖ਼ਬਰ ਮਿਲੀ ਹੈ। ਦਿਲੀਪ ਜੀ ਦਾ ਪੂਰਾ ਜੀਵਨ ਜਨਤਾ ਦੀ ਸੇਵਾ ਤੇ ਸੰਗਠਨ ਦੇ ਕੰਮਾਂ ਨੂੰ ਸਮਰਪਿਤ ਰਿਹਾ। ਈਸ਼ਵਰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਇਹ ਦਰਦ ਸਹਿਣ ਦੀ ਤਾਕਤ ਦੇਵੇ। ਓਮ ਸ਼ਾਂਤੀ ਸ਼ਾਂਤੀ ਸ਼ਾਂਤੀ।’
ਭਾਜਪਾ ਨੇਤਾ ਦਿਲੀਪ ਗਾਂਧੀ ਨੇ ਆਪਣੇ ਕਰੀਅਰ ਦੀ ਸ਼ੁਰੂਆਤ 80 ਦੇ ਦਹਾਕੇ ‘ਚ ਕੀਤੀ ਸੀ। ਭਾਜਪਾ ਨੇਤਾ ਨੇ ਮਹਾਰਾਸ਼ਟਰ ਦੇ ਅਹਿਮਦਨਗਰ ਸੀਟ ਤੋਂ1999 ਤੋਂ ਲੈ ਕੇ ਤਿੰਨ ਵਾਰ ਲੋਕ ਸਭਾ ਚੋਣਾਂ ‘ਚ ਜਿੱਤ ਹਾਸਲ ਕੀਤੀ ਸੀ।ਉਨ੍ਹਾਂ ਨੂੰ 2019 ਦੀਆਂ ਆਮ ਚੋਣਾਂ ਵਿੱਚ ਟਿਕਟ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…