ਚਾਰ ਮੰਜ਼ਲਾ ਇਮਾਰਤ ਢਹਿ ਗਈ, 11 ਲੋਕਾਂ ਦੀ ਮੌਤ

four-storey building collapses

4 ਮੰਜ਼ਿਲਾ ਰਿਹਾਇਸ਼ੀ ਇਮਾਰਤ ਢਹਿ ਜਾਣ ਨਾਲ 11 ਲੋਕਾਂ ਦੀ ਮੌਤ ਹੋ ਗਈ ਅਤੇ 8 ਜ਼ਖਮੀ ਹੋ ਗਏ। ਤਲਾਸ਼ੀ ਅਤੇ ਬਚਾਅ ਮੁਹਿੰਮ ਲਗਾਤਾਰ ਜਾਰੀ ਹੈ। ਬਚਾਅ ਕਾਮਿਆਂ ਨੇ 18 ਲੋਕਾਂ ਨੂੰ ਬਚਾਇਆ ਹੈ। ਇਨ੍ਹਾਂ ’ਚ ਬੱਚੇ ਅਤੇ ਔਰਤਾਂ ਵੀ ਸ਼ਾਮਲ ਹਨ।

ਜ਼ਖਮੀ ਹੋਏ 8 ਲੋਕਾਂ ਦੀ ਹਾਲਤ ਗੰਭੀਰ ਹੈ। ਮਲਬੇ ਹੇਠੋਂ ਕੱਢੇ ਗਏ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਮਹਾਨਗਰ ਪਾਲਿਕਾ ਅਤੇ ਫਾਇਰ ਬਿ੍ਰਗੇਡ ਮਹਿਕਮੇ ਦੇ ਅਧਿਕਾਰੀਆਂ ਮੁਤਾਬਕ ਕੁਝ ਹੋਰ ਲੋਕ ਵੀ ਮਲਬੇ ’ਚ ਫਸੇ ਹੋ ਸਕਦੇ ਹਨ ਅਤੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਬਚਾਅ ਟੀਮਾਂ ਉਨ੍ਹਾਂ ਦੀ ਤਲਾਸ਼ ’ਚ ਜੁੱਟੀਆਂ ਹੋਈਆਂ ਹਨ।

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਮੁੰਬਈ ਦੇ ਬਾਂਦਰਾ ਖੇਤਰ ‘ਚ ਮੰਜ਼ਿਲ ਢਹਿ ਗਈ ਸੀ ਜਿਸ ਵਿਚ ਕੁਝ ਲੋਕਾਂ ਦੀ ਮੌਤ ਹੋਈ ਤੇ ਕੁਝ ਜ਼ਖਮੀ ਹੋਏ ਸਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ