ਦਿੱਲੀ ਸਰਕਾਰ ਨੇ ਕਿਹਾ ਕਿ ਕੋਰੋਨਾ ਕਿੱਟ ਲਈ ਪੈਸੇ ਨਹੀਂ, Gautam Gambhir ਨੇ CM Fund ਵਿੱਚ ਦਿੱਤੇ 50 ਲੱਖ

Gambhir donates 50 lakh in CM Relief Fund Slams AAP

Corona Virus ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ। ਦੇਸ਼ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 4000 ਨੂੰ ਪਾਰ ਕਰ ਗਈ ਹੈ, ਜਦ ਕਿ ਇਕੱਲੇ ਦਿੱਲੀ ਵਿਚ ਹੀ 500 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਕੇਂਦਰ ਤੋਂ ਵਾਧੂ ਸਹਾਇਤਾ ਦੀ ਮੰਗ ਕਰ ਰਹੀ ਹੈ, ਜਦਕਿ ਭਾਰਤੀ ਜਨਤਾ ਪਾਰਟੀ ਦੀ ਟਿਕਟ ‘ਤੇ ਪੂਰਬੀ ਦਿੱਲੀ ਸੰਸਦੀ ਸੀਟ ਤੋਂ ਸੰਸਦ ਮੈਂਬਰ ਗੌਤਮ ਗੰਭੀਰ ਇਕ ਵਾਰ ਫਿਰ ਤੋਂ ਅੱਗੇ ਆਏ ਹਨ।

ਗੌਤਮ ਗੰਭੀਰ ਨੇ ਆਪਣੇ ਐਮ ਪੀ ਫੰਡ ਵਿਚੋਂ 50 ਲੱਖ ਰੁਪਏ ਮੁੱਖ ਮੰਤਰੀ ਰਾਹਤ ਫੰਡ ਨੂੰ ਦੇਣ ਦਾ ਐਲਾਨ ਕੀਤਾ ਹੈ। ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਕਿਹਾ ਕਿ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਫੰਡਾਂ ਦੀ ਘਾਟ ਦੇ ਸਬੰਧ ਵਿੱਚ ਕਿਹਾ ਸੀ। ਸਿਸੋਦੀਆ ਨੇ ਕਿਹਾ ਕਿ ਕੋਰੋਨਾ ਕਿੱਟ ਲਈ ਪੈਸੇ ਦੀ ਘਾਟ ਹੈ।

ਗੌਤਮ ਨੇ ਕਿਹਾ ਕਿ ਸਿਸੋਦੀਆ ਦੀ ਗੱਲ ਸੁਣਨ ਤੋਂ ਬਾਅਦ ਹੀ ਉਨ੍ਹਾਂ ਨੇ ਮੁੱਖ ਮੰਤਰੀ ਫੰਡ ਨੂੰ 50 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਉਮੀਦ ਹੈ ਕਿ ਇਸ ਪੈਸੇ ਨਾਲ ਕੋਰੋਨਾ ਕਿੱਟ ਖਰੀਦੀ ਜਾਵੇਗੀ। ਮਹੱਤਵਪੂਰਣ ਗੱਲ ਇਹ ਹੈ ਕਿ ਇਕ ਦਿਨ ਪਹਿਲਾਂ ਮਨੀਸ਼ ਸਿਸੋਦੀਆ ਨੇ ਕੇਂਦਰ ਸਰਕਾਰ ‘ਤੇ ਕੋਰੋਨਾ ਵਾਇਰਸ ਨਾਲ ਲੜਨ ਲਈ ਫੰਡ ਨਹੀਂ ਦੇਣ ਦਾ ਦੋਸ਼ ਲਾਇਆ ਸੀ।

ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਸਮੇਤ ਸੰਸਦਾਂ ਦੀ ਤਨਖਾਹ ਵਿੱਚ 30% ਕਟੌਤੀ, ਦੋ ਸਾਲਾਂ ਲਈ MPLAD ਫ਼ੰਡ ਕੀਤਾ ਖਤਮ

ਦਿੱਲੀ ਦੇ ਡਿਪਟੀ ਸੀ.ਐੱਮ. ਵੱਲੋਂ ਇਹ ਦੋਸ਼ ਲਗਾਏ ਜਾਣ ਤੋਂ ਬਾਅਦ ਗੌਤਮ ਗੰਭੀਰ ਨੇ ਪਲਟਵਾਰ ਕੀਤਾ ਸੀ। ਗੰਭੀਰ ਨੇ ਕੇਜਰੀਵਾਲ ਸਰਕਾਰ ‘ਤੇ ਮਗਰਮੱਛ ਦੇ ਹੰਝੂ ਵਹਾਉਣ ਦਾ ਦੋਸ਼ ਲਾਉਂਦਿਆਂ ਕਿਹਾ ਸੀ ਕਿ ਉਨ੍ਹਾਂ ਨੇ ਸੁਰੱਖਿਆ ਉਪਕਰਣਾਂ ਦੀ ਖਰੀਦ ਲਈ 50 ਲੱਖ ਰੁਪਏ ਦੇਣ ਦੀ ਪੇਸ਼ਕਸ਼ ਕੀਤੀ ਸੀ, ਪਰ ਇਸ ਸਬੰਧ ਵਿਚ ਸਰਕਾਰ ਵੱਲੋਂ ਕੋਈ ਜਵਾਬ ਨਹੀਂ ਆਇਆ।

ਦੱਸ ਦਈਏ ਕਿ ਗੌਤਮ ਗੰਭੀਰ ਨੇ ਆਪਣੇ ਸੰਸਦ ਫੰਡ ਵਿਚੋਂ ਇਕ ਕਰੋੜ ਰੁਪਏ ਦੀ ਰਾਸ਼ੀ ਪ੍ਰਧਾਨ ਮੰਤਰੀ ਕੇਅਰਜ਼ ਫੰਡ ਨੂੰ ਵੀ ਦਿੱਤੀ ਸੀ। ਦਿੱਲੀ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ ਬਹੁਤ ਤੇਜ਼ੀ ਨਾਲ ਵੱਧ ਰਹੀ ਹੈ।

National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ