ਗੋਆ ਦੇ ਮੁੱਖ ਮੰਤਰੀ ਮਨੋਹਰ ਪਰੀਕਰ ਦਾ ਦੇਹਾਂਤ ਹੋ ਗਿਆ ਹੈ। ਉਹ ਸਾਬਕਾ ਰੱਖਿਆ ਮੰਤਰੀ ਵੀ ਸਨ। ਉਨ੍ਹਾਂ ਦੀ ਮੌਤ ਉਨ੍ਹਾਂ ਦੇ ਪਣਜੀ ਵਿੱਚ ਘਰ ’ਚ ਹੋਈ। ਉਨ੍ਹਾਂ ਦੀ ਉਮਰ 63 ਸਾਲ ਸੀ। ਉਹ ਕੈਂਸਰ ਦੀ ਬਿਮਾਰੀ ਨਾਲ ਪੀੜਤ ਸਨ।
ਲੰਮੇ ਸਮੇਂ ਤੋਂ ਉਨ੍ਹਾਂ ਦੀ ਬਿਮਾਰੀ ਦੀਆਂ ਖ਼ਬਰਾਂ ਆ ਰਹੀਆਂ ਸਨ। ਫਰਵਰੀ 2018 ਵਿੱਚ ਉਨ੍ਹਾਂ ਦੇ ਕੈਂਸਰ ਨਾਲ ਪੀੜਤ ਹੋਣ ਦੀ ਪੁਸ਼ਟੀ ਕੀਤੀ ਗਈ ਸੀ। ਉਹ ਅਮਰੀਕਾ, ਮੁੰਬਈ ਤੇ ਦਿੱਲੀ ਤੋਂ ਆਪਣਾ ਇਲਾਜ ਕਰਵਾ ਚੁੱਕੇ ਸਨ ਤੇ ਪਿਛਲੇ ਸਮੇਂ ਤੋਂ ਉਨ੍ਹਾਂ ਦੇ ਨਿੱਜੀ ਨਿਵਾਸ ਵਿੱਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।.
ਕੇਂਦਰੀ ਮੰਤਰੀ ਵੀ ਕੇ ਸਿੰਘ ਨੇ ਮਨੋਹਰ ਪਰੀਕਰ ਦੀ ਮੌਤ ਦੀ ਜਾਣਕਾਰੀ ਦਿੱਤੀ। ਉਨ੍ਹਾਂ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਉਨ੍ਹਾਂ ਦੀ ਮੌਤ ਸਬੰਧੀ ਟਵੀਟ ਕਰਕੇ ਅਫ਼ਸੋਸ ਜ਼ਾਹਰ ਕੀਤਾ।
ਇਹ ਵੀ ਪੜ੍ਹੋ : ਨਿਊਜ਼ੀਲੈਂਡ ਦੀ ਦੋ ਮਸਜਿਦਾਂ ਵਿੱਚ ਹੋਈ ਅੰਧਾਧੁੰਦ ਗੋਲੀਬਾਰੀ, ਬਾਲ-ਬਾਲ ਬਚੇ ਬਾਂਗਲਾਦੇਸ਼ ਦੇ ਕ੍ਰਿਕੇਟ ਖਿਡਾਰੀ
Source:AbpSanjha
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…