ਕੋਰੋਨਾ ਦੀ ਦੂਜੀ ਲਹਿਰ ਆਉਣ ਨਾਲ ਦੇਸ਼ ਦੇ ਕਈ ਸੂਬਿਆਂ ‘ਚ ਕੋਰੋਨਾ ਜ਼ੋਰ ਫੜਦਾ ਜਾ ਰਿਹਾ ਹੈ। ਮਹਾਰਾਸ਼ਟਰ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਸਰਕਾਰ ਅਤੇ ਪ੍ਰਸ਼ਾਸਨ ਦੀਆਂ ਚਿੰਤਾਵਾਂ ਵੱਧ ਗਈਆਂ ਹਨ। ਅਜਿਹੀ ਸਥਿਤੀ ਵਿੱਚ ਨਾਂਦੇੜ ਜ਼ਿਲ੍ਹੇ ਵਿੱਚ 24 ਮਾਰਚ ਤੋਂ 11 ਦਿਨਾਂ ਲਈ ਸਖ਼ਤ ਤਾਲਾਬੰਦੀ ਦਾ ਐਲਾਨ ਕੀਤਾ ਗਿਆ ਹੈ।
ਅਸ਼ੋਕ ਚਵਾਨ ਨੇ ਕਿਹਾ, “ਨਾਂਦੇੜ ਜ਼ਿਲ੍ਹੇ ਕੋਰੋਨਾ ਕਰਕੇ ਸਥਿਤੀ ਚਿੰਤਾਜਨਕ ਹੈ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿਤੇ ਗਏ ਹਨ ਕਿ ਉਹ ਕੋਰੋਨਾ ਨੂੰ ਰੋਕਣ ਲਈ ਸਾਰੇ ਲੋੜੀਂਦੇ ਉਪਰਾਲੇ ਕੀਤੇ ਜਾਣ। ਕੁਲੈਕਟਰ ਨੇ 24 ਮਾਰਚ ਦੀ ਰਾਤ ਤੋਂਪੂਰੇ ਨਾਂਦੇੜ ਜ਼ਿਲ੍ਹੇ ਵਿੱਚ 11 ਦਿਨਾਂ ਲਈ ਤਾਲਾਬੰਦੀ ਲਾਉਣ ਦਾ ਫੈਸਲਾ ਕੀਤਾ ਹੈ।
ਲੋਕਾਂ ਤੋਂ ਸਹਿਯੋਗ ਦੀ ਬੇਨਤੀ ਕੀਤੀ ਜਾਂਦੀ ਹੈ। ਦੱਸ ਦੇਈਏ ਕਿ ਨਾਂਦੇੜ ਜ਼ਿਲੇ ਵਿਚ ਵੱਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਸਾਰੇ ਧਾਰਮਿਕ ਸਥਾਨਾਂ ਜਿਵੇਂ ਮੰਦਰ, ਮਸਜਿਦ, ਗੁਰੂਦੁਆਰਾ ਅਤੇ ਚਰਚ ਨੂੰ 31 ਮਾਰਚ ਤੱਕ ਬੰਦ ਕਰ ਦਿੱਤਾ ਗਿਆ ਸੀ। ਨਾਂਦੇੜ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੇ ਸਿਰਫ ਧਾਰਮਿਕ ਗੁਰੂਆਂ ਨੂੰ ਹੀ ਧਾਰਮਿਕ ਸਥਾਨਾਂ ‘ਤੇ ਧਾਰਮਿਕ ਰਸਮਾਂ ਨਿਭਾਉਣ ਦੀ ਆਗਿਆ ਦਿੱਤੀ ਹੋਵੇਗੀ।
ਸ ਦੇਈਏ ਕਿ ਐਤਵਾਰ ਨੂੰ ਮਹਾਰਾਸ਼ਟਰ ਵਿੱਚ 30 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਕੋਰੋਨਾ ਵਾਇਰਸ ਦੀ ਲਾਗ ਦੇ 30,535 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਕਿ ਹੁਣ ਤੱਕ ਦੇ ਰੋਜ਼ਾਨਾ ਮਾਮਲਿਆਂ ਵਿੱਚ ਸਭ ਤੋਂ ਵੱਧ ਹੈ। ਹਾਲ ਹੀ ਵਿੱਚ ਮਹਾਰਾਸ਼ਟਰ ਦੇ ਮੰਤਰੀ ਆਦਿਤਿਆ ਠਾਕਰੇ ਵੀ ਕੋਰੋਨਾ ਸਕਾਰਾਤਮਕ ਪਾਏ ਗਏ ਸਨ। ਉਨ੍ਹਾਂ ਨੇ ਸ਼ਨੀਵਾਰ ਨੂੰ ਕਿਹਾ ਕਿ ਜਾਂਚ ਦੌਰਾਨ ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਸੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਾਵਧਾਨੀ ਨੂੰ ਘੱਟ ਨਾ ਕਰਨ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…