ਵੱਡੀ ਖ਼ਬਰ! ਦੇਸ਼ ‘ਚ ਨਹੀਂ ਲੱਗੇਗਾ ਵੱਡੇ ਪੈਮਾਨੇ ‘ਤੇ ਲੌਕਡਾਊਨ, ਕੇਂਦਰ ਸਰਕਾਰ ਨੇ ਕੀਤਾ ਸਪਸ਼ਟ

There will be no massive lockdown in the country

ਦੇਸ਼ ‘ਚ ਕੋਰੋਨਾ ਦੇ ਮਾਮਲਿਆਂ ਨੂੰ ਦੇਖਦਿਆਂ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਕਿ ਲੌਕਡਾਊਨ ਲਾਇਆ ਜਾ ਸਕਦਾ ਹੈ ਪਰ ਹੁਣ ਸਾਫ ਹੋ ਗਿਆ ਹੈ ਕਿ ਪੂਰੇ ਦੇਸ਼ ‘ਚ ਇੱਕ ਵਾਰ ‘ਚ ਲੌਕਡਾਊਨ ਨਹੀਂ ਲਾਇਆ ਜਾ ਰਿਹਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸਰਕਾਰ ਵੱਡੇ ਪੱਧਰ ‘ਤੇ ਤਾਲਾਬੰਦ ਕਰਨ ਨਹੀਂ ਜਾ ਰਹੀ।

ਮੰਗਲਵਾਰ ਨੂੰ ਵਿਸ਼ਵ ਬੈਂਕ ਦੇ ਪ੍ਰਧਾਨ ਡੇਵਿਡ ਮਾਲਪਾਸ ਨਾਲ ਇੱਕ ਵਰਚੁਅਲ ਬੈਠਕ ਵਿੱਚ ਸੀਤਾਰਮਨ ਨੇ ਵਿਸ਼ਵ ਬੈਂਕ ਦੁਆਰਾ ਇਸ ਆਲਮੀ ਮਹਾਂਮਾਰੀ ਦੇ ਦੌਰ ਵਿੱਚ ਚੁੱਕੇ ਗਏ ਕਦਮਾਂ ਦੀ ਸ਼ਲਾਘਾ ਕੀਤੀ। ਇਸ ਲਾਗ ਨੂੰ ਰੋਕਣ ਲਈ ਟੈਸਟ, ਟਰੈਕ, ਟ੍ਰੀਟ, ਵੈਕਸੀਨ ਤੇ ਕੋਵਿਡ -19 ਅਨੁਕੂਲ ਵਿਵਹਾਰ ਅਪਣਾਉਣ ਦਾ ਫਾਰਮੂਲਾ ਅਪਣਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਦੂਜੀ ਲਹਿਰ ਵਿੱਚ ਵੀ ਇਹ ਸਾਡੇ ਲਈ ਬਹੁਤ ਸਪਸ਼ਟ ਹੈ ਕਿ ਅਸੀਂ ਵੱਡੇ ਪੱਧਰ ‘ਤੇ ਤਾਲਾਬੰਦੀ ਨਹੀਂ ਕਰਨ ਜਾ ਰਹੇ ਹਾਂ।

ਹੁਣ ਕੋਰੋਨਾ ਲਾਗ ਦੇ ਨਵੇਂ ਕੇਸਾਂ ਦੀ ਗਿਣਤੀ ਰੋਜ਼ਾਨਾ 2 ਲੱਖ ਦੇ ਨੇੜੇ ਪਹੁੰਚ ਗਈ ਹੈ। ਇਸ ਦੇ ਨਾਲ ਹੀ ਇਸ ਸਾਲ ਪਹਿਲੀ ਵਾਰ ਕੋਰੋਨਾ ਤੋਂ ਮਰਨ ਵਾਲਿਆਂ ਦੀ ਗਿਣਤੀ 1000 ਨੂੰ ਪਾਰ ਕਰ ਗਈ ਹੈ।

ਸਿਹਤ ਮੰਤਰਾਲੇ ਦੀ ਤਾਜ਼ਾ ਰਿਪੋਰਟ ਅਨੁਸਾਰ ਪਿਛਲੇ 24 ਘੰਟੇ ’ਚ 1,84,372 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਅਤੇ 1027 ਲੋਕਾਂ ਨੇ ਆਪਣੀ ਜਾਨ ਗੁਆਈ ਹੈ। ਹਾਲਾਂਕਿ 82,339 ਲੋਕ ਕੋਰੋਨਾ ਤੋਂ ਠੀਕ ਹੋਏ ਹਨ। ਇਸ ਤੋਂ ਪਹਿਲਾਂ ਸੋਮਵਾਰ ਨੂੰ 1,61,736 ਨਵੇਂ ਮਾਮਲੇ ਸਾਹਮਣੇ ਆਏ ਸਨ। ਪਿਛਲੇ ਸਾਲ 2 ਅਕਤੂਬਰ ਨੂੰ 1069 ਕੋਰੋਨਾ ਪੀੜਤ ਲੋਕਾਂ ਦੀ ਮੌਤ ਹੋਈ ਸੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ