ਗੁਰਮੀਤ ਰਾਮ ਰਹੀਮ ਨੂੰ ਆਪਣੀ ਬਿਮਾਰ ਮਾਂ ਨੂੰ ਮਿਲਣ ਲਈ 48 ਘੰਟਿਆਂ ਲਈ ਪੈਰੋਲ ਦਿੱਤੀ ਗਈ

Gurmeet-ram-rahim-granted-parole-for-48-hours-to-meet-his-ailing-mother

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅੱਜ ਹਰਿਆਣਾ ਦੀ ਸੁਨਾਰੀਆ ਜੇਲ੍ਹ ‘ਚੋਂ ਪੈਰੋਲ ਉਤੇ ਬਾਹਰ ਆ ਗਏ ਹਨ। ਜਾਣਕਾਰੀ ਅਨੁਸਾਰ ਹਰਿਆਣਾ ਸਰਕਾਰ ਨੇ ਉਨ੍ਹਾਂ ਨੂੰ ਮਾਂ ਦੀ ਬਿਮਾਰੀ ਦੇ ਚਲਦਿਆਂ 48 ਘੰਟਿਆਂ ਲਈ ਪੈਰੋਲ ਦਿੱਤੀ ਹੈ।

ਰਾਮ ਰਹੀਮ ਨੂੰ 48 ਘੰਟਿਆਂ ਲਈ ਪੈਰੋਲ ਮਿਲ ਗਈ ਹੈ। ਉਨ੍ਹਾਂ ਨੂੰ ਅੱਜ ਸਵੇਰੇ 6 ਵਜੇ ਸੁਨਾਰੀਆ ਜੇਲ੍ਹ ਵਿਚੋਂ ਬਾਹਰ ਕੱਢ ਦਿੱਤਾ ਗਿਆ ਸੀ।

ਰਾਮ ਰਹੀਮ ਗੁਰੂਗਰਾਮ ਦੇ ਮਨੇਸਰ ਦੇ ਇਕ ਫਾਰਮ ਹਾਊਸ ਵਿਚ ਹਨ। ਜਾਣਕਾਰੀ ਅਨੁਸਾਰ ਰਾਮ ਰਹੀਮ ਦੀ ਮਾਂ ਵੀ ਫਾਰਮ ਹਾਊਸ ਵਿੱਚ ਹੈ। ਰਾਮ ਰਹੀਮ ਦੀ ਮਾਂ ਦਾ ਮੇਦਾਂਤਾ ਨਾਲ ਇਲਾਜ ਚੱਲ ਰਿਹਾ ਹੈ। ਪੈਰੋਲ ਦੌਰਾਨ ਰਾਮ ਰਹੀਮ ਆਪਣੀ ਮਾਂ ਦੇ ਨਾਲ ਰਹੇਗਾ।

ਪਿਛਲੇ ਸਾਲ ਵੀ ਰਾਮ ਰਹੀਮ ਨੂੰ ਇਕ ਦਿਨ ਲਈ ਪੈਰੋਲ ਦਿੱਤੀ ਗਈ ਸੀ। ਉਸ ਨੂੰ ਸਖ਼ਤ ਸੁਰੱਖਿਆ ਅਤੇ ਬਹੁਤ ਗੁਪਤ ਢੰਗ ਨਾਲ ਗੁਰੂਗ੍ਰਾਮ ਦੇ ਮੇਦਾਂਤਾ ਮੈਡੀਸਿਟੀ ਲਿਜਾਇਆ ਗਿਆ ਸੀ। ਇਸ ਤੋਂ ਪਹਿਲਾਂ ਵੀ  ਪਰਿਵਾਰ ਵਿਚ ਵਿਆਹ ਸਮਾਰੋਹ ਲਈ ਪੈਰੋਲ ਦੀ ਮੰਗ ਕੀਤੀ ਗਈ ਸੀ ਪਰ ਡੇਰਾ ਮੁਖੀ ਨੂੰ ਰਾਹਤ ਨਹੀਂ ਮਿਲੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ