ਹਰਿਆਣਾ ਪੁਲਿਸ ਦੀ ਕਿਸਾਨਾਂ ਵਿਰੁੱਧ ਕਾਰਵਾਈ, ਕਿਸਾਨ ਆਗੂਆਂ ਵਿਰੁੱਧ ਕੀਤੇ ਕੇਸ ਦਰਜ

harayana police registered case against farmers

ਹਰਿਆਣਾ ਪੁਲਿਸ ਨੇ ਕਿਸਾਨਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਦੱਸਿਆ ਕਿ ਕਿਸਾਨਾਂ ਦੇ ਅੰਦੋਲਨ ਦੌਰਾਨ ਕਿਸਾਨਾਂ ਨੇ ਪੁਲਿਸ ਦੇ ਬੈਰੀਕੇਡ ਤੋੜੇ ਅਤੇ ਧਾਰਾ 144 ਦੀ ਉਲੰਘਣਾ ਕੀਤੀ। ਅੰਬਾਲਾ ਦੇ ਐਸਪੀ ਰਾਜੇਸ਼ ਕਾਲੀਆ ਨੇ ਦੱਸਿਆ ਕਿ ਪੁਲਿਸ ਨੇ ਕਿਸਾਨ ਆਗੂਆਂ ਦੇ ਖਿਲਾਫ ਐਫਆਈਆਰ ਦਰਜ ਕਰ ਲਈ ਹੈ।

ਹਰਿਆਣਾ ਪੁਲਿਸ ਨੇ ਕਿਸਾਨ ਆਗੂਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ। ਕਿਸਾਨ ਆਗੂ ਗੁਰਨਾਮ ਸਿੰਘ ਚੂਨੀ ਅਤੇ ਹੋਰ ਆਗੂਆਂ ਵਿਰੁੱਧ ਵੀ ਮਾਮਲਾ ਦਰਜ ਕੀਤਾ ਗਿਆ ਹੈ। 25 ਨਵੰਬਰ 2020 ਨੂੰ ਹਰਿਆਣਾ ਦੇ ਕਿਸਾਨ ਅੰਬਾਲਾ ਵਿੱਚ ਪੁਲਿਸ ਦੇ ਬੈਰੀਕੇਡ ਤੋੜ ਕੇ ਦਿੱਲੀ ਵੱਲ ਵਧੇ ਸੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ