ਦੇਸ਼

1984 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਅਪੀਲ ‘ਤੇ 14 ਜਨਵਰੀ ਨੂੰ ਹੋਵੇਗੀ ਸੁਣਵਾਈ

ਸੰਨ 1984 ਦੌਰਾਨ ਪੰਜ ਸਿੱਖਾਂ ਦਾ ਕਤਲ ਕਰਨ ਦੇ ਦੋਸ਼ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸੱਜਣ ਕੁਮਾਰ ਦੀ ਅਪੀਲ ‘ਤੇ ਸੁਪਰੀਮ ਕੋਰਟ ਦੀ ਸੁਣਵਾਈ ਲਈ ਰਾਜ਼ੀ ਹੋ ਗਈ ਹੈ। ਅਦਾਲਤ ਨੇ 14 ਜਨਵਰੀ ਨੂੰ ਸੱਜਣ ਦੀ ਅਪੀਲ ‘ਤੇ ਸੁਣਵਾਈ ਤੈਅ ਕੀਤੀ ਹੈ।

ਸਬੰਧਤ ਖ਼ਬਰ : ਆਖਰ ਸੱਜਣ ਕੁਮਾਰ ਨੂੰ ਤਿਹਾੜ ਦੀ ਥਾਂ ਮੰਡੋਲੀ ਜੇਲ੍ਹ ਕਿਉਂ ਭੇਜਿਆ?

ਸੱਜਣ ਕੁਮਾਰ ਨੇ ਬੀਤੀ 31 ਦਸੰਬਰ ਨੂੰ ਆਪਣੇ ਦੋ ਸਾਥੀ ਮੁਜਰਮ ਮਹੇਂਦਰ ਯਾਦਵ ਤੇ ਕ੍ਰਿਸ਼ਨ ਖੋਖਰ ਦਿੱਲੀ ਦੀ ਕੜਕੜਡੂਮਾ ਅਦਾਲਤ ਵਿੱਚ ਸਮਰਪਣ ਕਰ ਦਿੱਤਾ ਸੀ। ਦਿੱਲੀ ਛਾਉਣੀ ਵਿੱਚ ਪੰਜ ਸਿੱਖਾਂ ਦੇ ਕਤਲ ਦੇ ਮਾਮਲੇ ਵਿੱਚ ਸੱਜਣ ਕੁਮਾਰ ਸਮੇਤ ਛੇ ਜਣਿਆਂ ਨੂੰ ਧਾਰਾ 302 ਤਹਿਤ ਦੋਸ਼ੀ ਠਹਿਰਾਇਆ ਗਿਆ ਹੈ। ਅਦਾਲਤ ਨੇ ਸੱਜਣ ਕੁਮਾਰ ਨੂੰ ਪੰਜ ਲੱਖ ਰੁਪਏ ਜ਼ੁਰਮਾਨਾ ਵੀ ਲਾਇਆ ਸੀ।

ਇਹ ਵੀ ਪੜ੍ਹੋ: ’84 ਕਤਲੇਆਮ ਦੇ ਦੋਸ਼ੀ ਸੱਜਣ ਨੇ ਆਖ਼ਰ ਕਰ ਹੀ ਦਿੱਤਾ ਆਤਮ ਸਮਰਪਣ

ਦਿੱਲੀ ਹਾਈਕੋਰਟ ਨੇ ਸੱਜਣ ਕੁਮਾਰ ਤੋਂ ਇਲਾਵਾ ਸਾਬਕਾ ਵਿਧਾਇਕ ਮਹਿੰਦਰ ਯਾਦਵ ਤੇ ਕਿਸ਼ਨ ਖੋਖਰ ਦੀ ਸਜ਼ਾ ਨੂੰ 10-10 ਸਾਲ ਤਕ ਵਧਾ ਦਿੱਤਾ ਗਿਆ ਸੀ। ਕੈਪਟਨ ਭਾਗਮਲ, ਗਿਰਧਾਰੀ ਲਾਲ ਅਤੇ ਸਾਬਕਾ ਕਾਂਗਰਸੀ ਕੌਂਸਲਰ ਬਲਵਾਨ ਖੋਖਰ ਦੀ ਉਮਰ ਕੈਦ ਦੀ ਸਜ਼ਾ ਬਰਕਰਾਰ ਰੱਖੀ। ਹੁਣ ਸੱਜਣ ਕੁਮਾਰ ਨੇ ਦਿੱਲੀ ਹਾਈ ਕੋਰਟ ਵੱਲੋਂ ਸੁਣਾਈ ਗਈ ਤਾ-ਉਮਰ ਕੈਦ ਦੀ ਸਜ਼ਾ ਨੂੰ ਚੁਣੌਤੀ ਦੇਣ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ ਤੇ 14 ਜਨਵਰੀ ਨੂੰ ਇਸ ਮਾਮਲੇ ਦੀ ਸੁਣਵਾਈ ਹੋਵੇਗੀ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago