Delhi Weather News: ਦਿੱਲੀ ਵਿੱਚ ਲੈ ਰਹੀ ਹੈ ਅੱਤ ਦੀ ਗਰਮੀ, ਟੁੱਟਿਆ 18 ਸਾਲ ਪੁਰਾਣ ਰਿਕਾਰਡ

heat-wave-in-delhi-heat-breaks-18-year-record
Delhi Weather News: ਰਾਸ਼ਟਰੀ ਰਾਜਧਾਨੀ ਦਿੱਲੀ-ਐੱਨ.ਸੀ.ਆਰ ਸਮੇਤ ਪੂਰਾ ਉੱਤਰ ਭਾਰਤ ਇਨਾਂ ਦਿਨਾਂ ਦੌਰਾਨ ਅੱਤ ਦੀ ਗਰਮੀ ਤੋਂ ਪਰੇਸ਼ਾਨ ਹੈ, ਜਿੱਥੇ ਦਿੱਲੀ ‘ਚ ਗਰਮੀ ਨੇ 18 ਸਾਲ ਦਾ ਰਿਕਾਰਡ ਤੋੜ੍ਹਿਆ ਹੈ, ਉੱਥੇ ਰਾਜਸਥਾਨ ਦੇ ਚੁਰੂ ‘ਚ ਤਾਪਮਾਨ 50 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਮਈ ਮਹੀਨੇ ਦੇ ਦੂਜੇ ਹਫਤੇ ਦੇ ਖਤਮ ਹੁੰਦਿਆਂ ਹੀ ਗਰਮੀ ਨੇ ਆਪਣੇ ਤੇਵਰ ਦਿਖਾਉਣੇ ਸ਼ੁਰੂ ਕਰ ਦਿੱਤੇ ਸੀ।

ਇਹ ਵੀ ਪੜ੍ਹੋ: Corona in Rajasthan: ਰਾਜਸਥਾਨ ਵਿੱਚ ਲਗਾਤਾਰ ਵੱਧ ਰਿਹਾ ਹੈ Corona ਦਾ ਕਹਿਰ, ਨਵੇਂ 109 ਕੇਸ ਆਏ ਸਾਹਮਣੇ

ਦਿੱਲੀ ਦੇ ਸਫਦਰਗੰਜ ਵੇਧਸ਼ਾਲਾ ‘ਚ 18 ਸਾਲ ਤੋਂ ਬਾਅਦ ਮੰਗਲਵਾਰ ਨੂੰ ਮਈ ਮਹੀਨੇ ਦੌਰਾਨ ਸਭ ਤੋਂ ਜ਼ਿਆਦਾ ਤਾਪਮਾਨ 46 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੱਸਣਯੋਗ ਹੈ ਕਿ ਦਿੱਲੀ ਦੇ ਲੋਕ ਕੜਕਦੀ ਧੁੱਪ ਅਤੇ ਲੂ ਦਾ ਸਾਹਮਣਾ ਕਰ ਰਹੇ ਹਨ ਅਤੇ ਰਾਸ਼ਟਰੀ ਰਾਜਧਾਨੀ ਦੇ ਜ਼ਿਆਦਾਤਰ ਸਥਾਨਾਂ ‘ਤੇ ਵੱਧ ਤੋਂ ਵੱਧ ਤਾਪਮਾਨ ਸਾਧਾਰਨ ਤੋਂ 6 ਡਿਗਰੀ ਜ਼ਿਆਦਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਾਲਮ ਇਲਾਕੇ ‘ਚ ਤਾਪਮਾਨ 47.6 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ।

National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ