ਪੁਣੇ ਵਿੱਚ ਭਾਰੀ ਬਾਰਿਸ਼ ਦੇ ਕਾਰਨ ਹੁਣ ਤੱਕ 7 ਮੌਤਾਂ, ਸਕੂਲ-ਕਾਲਜ਼ ਰਹਿਣਗੇ ਬੰਦ

heavy-rain-in-pune

ਮਾਨਸੂਨ ਖ਼ਤਮ ਹੋਣ ਤੋਂ ਬਾਅਦ ਵੀ ਪੁਣੇ ਵਿੱਚ ਬਾਰਿਸ਼ ਦਾ ਕਹਿਰ ਜਾਰੀ ਹੈ। ਪੁਣੇ ਵਿੱਚ ਭਾਰੀ ਬਾਰਿਸ਼ ਪੈਣ ਦੇ ਕਾਰਨ ਲੋਕਾਂ ਦੇ ਘਰਾਂ ਵਿੱਚ ਅਤੇ ਸੜਕਾਂ ਉੱਪਰ ਬਾਰਿਸ਼ ਦਾ ਪਾਣੀ ਜਮ੍ਹਾ ਹੋ ਗਿਆ ਹੈ। ਜਿਸ ਕਰਕੇ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੁਣੇ ਦੇ ਇੱਕ ਇਲਾਕੇ ਵਿੱਚ ਕੰਧ ਡਿੱਗਣ ਦੇ ਨਾਲ 5 ਲੋਕਾਂ ਦੀ ਮੌਤ ਹੋ ਗਈ ਹੈ। ਭਾਰੀ ਬਾਰਿਸ਼ ਦੇ ਕਹਿਰ ਨੂੰ ਦੇਖਦੇ ਹੋਏ ਪੁਣੇ ਜ਼ਿਲ੍ਹੇ ਦੇ ਕਲੈਕਟਰ ਨਵਲ ਕਿਸ਼ੋਰ ਰਾਮ ਨੇ ਅੱਜ ਸਾਰੇ ਸਕੂਲਾਂ ਅਤੇ ਕਾਲਜ਼ਾਂ ਨੂੰ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ।

ਭਾਰੀ ਬਾਰਿਸ਼ ਦੇ ਕਾਰਨ ਪੁਣੇ ਦੇ ਬਹੁਤ ਸਾਰੇ ਇਲਾਕਿਆਂ ਵਿੱਚ ਹੜ੍ਹਾਂ ਵਰਗੀ ਸਥਿਤੀ ਬਣੀ ਹੋਈ ਹੈ। ਜਿਸ ਨੂੰ ਦੇਖਦੇ ਹੋਏ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਐੱਨ.ਡੀ.ਆਰ.ਐੱਫ. ਦੀਆਂ ਤਿੰਨ ਟੀਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਅਫਸੋਸ ਦੀ ਖ਼ਬਰ ਇਹ ਹੈ ਕਿ ਪੁਣੇ ਵਿੱਚ ਹੁਣ ਤੱਕ ਭਾਰੀ ਬਾਰਿਸ਼ ਦੇ ਕਾਰਨ ਆਏ ਹੜ੍ਹਾਂ ਦੇ ਨਾਲ 7 ਮੌਤਾਂ ਹੋ ਚੁੱਕੀਆਂ ਹਨ। ਭਾਰੀ ਬਾਰਿਸ਼ ਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਜ਼ਰੂਰ ਪੜ੍ਹੋ: ਪਾਕਿਸਤਾਨ ਤੋਂ ਬਾਅਦ ਇੰਡੋਨੇਸ਼ੀਆ ਵਿੱਚ ਭੂਚਾਲ ਦੇ ਝਟਕੇ

ਸਮੁੰਦਰ ਦੇ ਵਿੱਚ ਪਾਣੀ ਦਾ ਪੱਧਰ ਵਧਣ ਦੇ ਕਾਰਨ ਮਛੇਰਿਆਂ ਨੂੰ ਸਮੁੰਦਰ ‘ਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਪੁਣੇ ‘ਚ ਮਾਨਸੂਨ ਕਾਫੀ ਸਰਗਰਮ ਹੈ, ਜਿਸ ਕਾਰਨ ਪਿਛਲੇ ਦਿਨੀਂ ਉੱਥੇ ਲਗਾਤਾਰ ਭਾਰੀ ਬਾਰਸ਼ ਹੋ ਰਹੀ ਹੈ। ਭਾਰੀ ਬਾਰਸ਼ ਕਾਰਨ ਆਵਾਜਾਈ ਵੀ ਕਾਫੀ ਪ੍ਰਭਾਵਿਤ ਹੈ। ਅਫ਼ਸੋਸ ਦੀ ਗੱਲ ਹੈ ਕਿ ਮਹਾਰਾਸ਼ਟਰ ‘ਚ ਜੰਮ ਕੇ ਤਬਾਹੀ ਮਚਾਉਣ ਤੋਂ ਬਾਅਦ ਬਾਰਸ਼ ਨੇ ਇਕ ਵਾਰ ਫਿਰ ਇਸ ਰਾਜ ‘ਤੇ ਆਪਣਾ ਕਹਿਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ।